ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਸਮਾਗਮ ਕਰਵਾਇਆ

ਚੰਡੀਗੜ੍ਹ, 22 ਦਸੰਬਰ (ਸ.ਬ.) ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ, ਸੈਕਟਰ 27-ਬੀ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਸਮਰਪਿਤ ਗੁਰਬਾਣੀ ਸਮਾਗਮ ਮਨਾਇਆ ਗਿਆ| ਇਸ ਸਮਾਗਮ ਦਾ ਮੁੱਖ ਮੰਤਵ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀਆਂ ਜੀਵਨੀ ਅਤੇ ਕੁਰਬਾਨੀਆਂ ਅਤੇ ਇਤਿਹਾਸ ਬਾਰੇ ਜਾਣੂੰ ਕਰਵਾਉਣਾ ਹੈ| ਗੁਰਬਾਣੀ ਸਮਾਗਮ ਵਿਚ ਸਮੂਹ ਸੰਗਤਾਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ, ਆਨੰਦ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ|
ਗੁਰਬਾਣੀ ਸਮਾਗਮ ਵਿਚ ਸ. ਅਵਤਾਰ ਸਿੰਘ, ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਡਾਇਰੈਕਟੋਰੇਟ ਆਫ. ਐਜੂਕੇਸ਼ਨ, ਮੀਰੀ ਪੀਰੀ ਇੰਸਟੀਚਿਊਟ ਆਫ. ਮੈਡੀਕਲ ਸਾਇੰਸ ਐਂਡ ਰਿਸਰਚ, ਸ਼ਾਹਬਾਦ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਦੇ ਸਮੂਹ ਕਰਮਚਾਰੀ ਹਾਜ਼ਰ ਸਨ|

Leave a Reply

Your email address will not be published. Required fields are marked *