ਚੀਨ ਕੈਨੇਡੀਅਨ ਨਾਗਰਿਕਾਂ ਨੂੰ ਕਰੇ ਰਿਹਾਅ : ਯੂਰਪੀ ਪ੍ਰੀਸ਼ਦ

ਟੋਰਾਂਟੋ, 10 ਜਨਵਰੀ (ਸ.ਬ.) ਯੂਰਪੀ ਪ੍ਰੀਸ਼ਦ ਦੇ ਪ੍ਰਧਾਨ ਡੋਨਾਲਡ ਟਸਕ ਨੇ ਚੀਨ ਵਲੋਂ ਹਿਰਾਸਤ ਵਿੱਚ ਲਏ ਗਏ ਕੈਨੇਡਾ ਦੇ ਨਾਗਰਿਕਾਂ ਦੀ ਰਿਹਾਈ ਦੀ ਮੰਗ ਕੀਤੀ ਹੈ| ਟਸਕ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ ਤੇ ਗੱਲਬਾਤ ਕਰਨ ਮਗਰੋਂ ਇਹ ਮੰਗ ਕੀਤੀ|
ਯੂਰਪੀ ਪ੍ਰੀਸ਼ਦ ਦੇ ਪ੍ਰਧਾਨ ਨੇ ਟਵਿੱਟਰ ਤੇ ਕਿਹਾ,”ਟਰੂਡੋ ਨਾਲ ਫੋਨ ਤੇ ਸਾਰਥਕ ਗੱਲਬਾਤ ਹੋਈ| ਯੂਰਪੀ ਪ੍ਰੀਸ਼ਦ ਚੀਨ ਵਿੱਚ ਹਿਰਾਸਤ ਵਿੱਚ ਲਏ ਗਏ ਕੈਨੇਡਾ ਦੇ ਨਾਗਰਿਕਾਂ ਦੀ ਰਿਹਾਈ ਦੀ ਮੰਗ ਕਰਦੀ ਹੈ|” ਜ਼ਿਕਰਯੋਗ ਹੈ ਕਿ ਚੀਨ ਨੇ 10 ਦਸੰਬਰ ਨੂੰ ਕੈਨੇਡਾ ਦੇ ਨਾਗਰਿਕ ਅਤੇ ਸਾਬਕਾ ਡਿਪਲੋਮੈਟ ਮਾਈਕਲ ਕੋਵਰਿਗ ਅਤੇ ਮਾਈਕਲ ਸਪਾਰੋਵ ਨੂੰ ਰਾਸ਼ਟਰੀ ਸੁਰੱਖਿਆ ਲਈ ਖਤਰਾ ਮੰਨਦੇ ਹੋਏ ਗ੍ਰਿਫਤਾਰ ਕਰ ਲਿਆ ਸੀ|

Leave a Reply

Your email address will not be published. Required fields are marked *