ਚੀਨ ਵਿੱਚ ਕੈਨੇਡੀਅਨ ਨਾਗਰਿਕਾਂ ਨੂੰ ਹਿਰਾਸਤ ਵਿੱਚ ਲੈਣਾ ਗੈਰ-ਕਾਨੂੰਨੀ : ਟਰੰਪ

ਟੋਰਾਂਟੋ, 8 ਜਨਵਰੀ (ਸ.ਬ.) ਵ੍ਹਾਈਟ ਹਾਊਸ ਨੇ ਚੀਨ ਵਿੱਚ ਕੈਨੇਡਾ ਦੇ ਦੋ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਤੇ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਹਾਂ ਨਾਗਰਿਕਾਂ ਦੀ ਰਿਹਾਈ ਦੀ ਮੰਗ ਜਾਰੀ ਰੱਖਣ ਤੇ ਸਹਿਮਤੀ ਪ੍ਰਗਟਾਈ ਹੈ| ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ| ਚੀਨ ਨੇ ਪਿਛਲੇ ਮਹੀਨੇ ਕੈਨੇਡਾ ਵਿੱਚ ਹੁਆਵੇ ਕੰਪਨੀ ਦੀ ਮੁੱਖ ਵਿੱਤੀ ਅਧਿਕਾਰੀ ਮੇਂਗ ਵਾਂਗਝੂ ਦੀ ਗ੍ਰਿਫਤਾਰੀ ਦੇ ਬਦਲੇ ਕੈਨੇਡਾ ਦੇ ਦੋ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਿਆ ਸੀ|
ਇਸ ਵਿੱਚ ਕੈਨੇਡਾ ਦੇ ਸਾਬਕਾ ਡਿਪਲੋਮੈਟ ਮਾਈਕਲ ਕੋਵਰਿਗ ਅਤੇ ਉੱਦਮੀ ਮਾਈਕਲ ਸਪਾਰੋਵ ਸ਼ਾਮਲ ਹਨ| ਇਸ ਘਟਨਾ ਨੂੰ ਲੈ ਕੇ ਟਰੂਡੋ ਨੇ ਟਰੰਪ ਨਾਲ ਫੋਨ ਤੇ ਗੱਲ ਕੀਤੀ| ਇਸ ਦੌਰਾਨ ਦੋਹਾਂ ਨੇਤਾਵਾਂ ਨੇ ਚੀਨ ਵਿੱਚ ਕੈਨੇਡਾ ਦੇ ਦੋ ਨਾਗਰਿਕਾਂ ਦੀ ਗੈਰ-ਕਾਨੂੰਨੀ ਹਿਰਾਸਤ ਅਤੇ ਦੋ-ਪੱਖੀ ਵਪਾਰਕ ਮੁੱਦਿਆਂ ਤੇ ਗੱਲ ਕੀਤੀ| ਇਸ ਤੋਂ ਪਹਿਲਾਂ ਇਸ ਮੁੱਦੇ ਤੇ ਜਨਤਕ ਰੂਪ ਨਾਲ ਕੁਝ ਨਹੀਂ ਕਿਹਾ ਗਿਆ| ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਉਨ੍ਹਾਂ ਦੀ ਰਿਹਾਈ ਦੀ ਅਪੀਲ ਕੀਤੀ ਸੀ| ਟਰੂਡੋ ਦੇ ਦਫਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਸਮਰਥਨ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਹੈ| ਦੋਵੇਂ ਨੇਤਾ ਰਿਹਾਈ ਦੀ ਮੰਗ ਜਾਰੀ ਰੱਖਣ ਤੇ ਸਹਿਮਤ ਹੋਏ ਹਨ|

Leave a Reply

Your email address will not be published. Required fields are marked *