ਚੀਨ ਵਿੱਚ ਵਾਤਾਵਰਣ ਸੁਰੱਖਿਆ ਕਾਨੂੰਨ ਦੀ ਉਲੰਘਣਾ ਕਾਰਨ 720 ਵਿਅਕਤੀ ਹਿਰਾਸਤ ਵਿੱਚ

ਸ਼ੰਘਾਈ, 12 ਜਨਵਰੀ (ਸ.ਬ.) ਚੀਨ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਵਾਤਾਵਰਣ ਸੁਰੱਖਿਆ ਕਾਨੂੰਨ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ 720 ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ 2.18 ਕਰੋੜ ਡਾਲਰ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ| ਸਥਾਨਕ ਸੰਵਾਦ ਕਮੇਟੀ ਸ਼ਿਨਹੁਆ ਨੇ ਰਾਸ਼ਟਰੀ ਵਾਤਾਵਰਣ ਕਾਰਜ ਸੰਮੇਲਨ ਵਿੱਚ ਮਿਲੀ ਸੂਚਨਾ ਦੇ ਆਧਾਰ ਤੇ ਦੱਸਿਆ ਕਿ ਦੇਸ਼ ਵਿੱਚ ਹਵਾ, ਜ਼ਮੀਨ ਅਤੇ ਜਲ ਪ੍ਰਦੂਸ਼ਣ ਤੇ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਵਾਤਾਵਰਣ ਨੂੰ ਕਿਸੇ ਵੀ ਤਰ੍ਹਾਂ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ  ਹੈ| ਇਸ ਦੌਰਾਨ ਪਿਛਲੇ ਸਾਲ ਵਾਤਾਵਰਣ ਸੁਰੱਖਿਆ ਕਾਨੂੰਨ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ 720 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 2.18 ਕਰੋੜ ਡਾਲਰ ਦਾ ਜੁਰਮਾਨਾ ਲਗਾਇਆ ਗਿਆ| ਪ੍ਰਦੂਸ਼ਣ ਉਤੇ ਲਗਾਮ ਲਗਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਚੀਨ ਵਿੱਚ ਪਿਛਲੇ ਹਫਤੇ ਪ੍ਰਦੂਸ਼ਣ ਕਾਫੀ ਵਧਣ ਦੀ ਚਿਤਾਵਨੀ ਜਾਰੀ ਕੀਤੀ ਗਈ ਜਿਸ ਦੇ ਮੱਦੇਨਜ਼ਰ ਲੋਕਾਂ ਨੂੰ ਘਰਾਂ ਅੰਦਰ ਰਹਿਣਾ ਪਿਆ| ਇਸ ਦੌਰਾਨ ਹਵਾ ਵਿੱਚ ਪੀ. ਐਮ. 2.5 ਦਾ ਪੱਧਰ ਖਤਰਨਾਕ ਤੌਰ ਤੇ ਵਧ ਕੇ 500 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਤੱਕ ਪਹੁੰਚ ਗਿਆ ਸੀ ਜਿਸ ਕਾਰਨ ਸੈਂਕੜੇ ਉਡਾਣਾਂ ਰੱਦ ਕਰਨੀਆਂ ਪਈਆਂ ਅਤੇ ਰਾਜਮਾਰਗਾਂ ਨੂੰ ਵੀ ਬੰਦ ਕਰਨਾ ਪਿਆ|

Leave a Reply

Your email address will not be published. Required fields are marked *