ਚੋਣ ਕਮਿਸ਼ਨ ਦੇ ਫੈਸਲੇ ਨਾਲ ਬਦੀ ਉਤੇ ਨੇਕੀ ਦੀ ਜਿੱਤ ਹੋਈ : ਕੁਲਵੰਤ ਸਿੰਘਮ ੰਗਿਐਸ ਏ ਐਸ ਨਗਰ, 16 ਫ਼ਰਵਰੀ (ਸ.ਬ.) ਵਾਰਡ ਨੰਬਰ 10 ਦੀ ਚੋਣ ਦੌਰਾਨ ਹੋਈ ਗੜਬੜੀ ਦੀ ਸ਼ਿਕਾਇਤ ਮਿਲਣ ਤੇ ਚੋਣ ਕਮਿਸ਼ਨ ਵਲੋਂ ਵਾਰਡ ਨੰਬਰ 10 ਦੇ ਬੂਥ ਨੰਬਰ 32 ਅਤੇ 33 ਦੀ ਚੋਣ ਨਵੇਂ ਸਿਰੇ ਤੋਂ ਕਰਵਾਉਣ ਦੇ ਫੈਸਲੇ ਤੇ ਟਿੱਪਣੀ ਕਰਦਿਆ ਨਗਰ ਨਿਗਮ ਦੇ ਸਾਬਕਾ ਮੇਅਰ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਇਸ ਨਾਲ ਬਦੀ ਤੇ ਨੇਕੀ ਦੀ ਜਿੱਤ ਹੋਈ ਹੈ ਅਤੇ ਇਸ ਸਾਰੇ ਕੁੱਝ ਲਈ ਜਿੰਮੇਵਾਰ ਪੰਜਾਬ ਦੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਆਜਾਦ ਗਰੁੱਪ ਦੇ ਮੁਖੀ ਸz. ਕੁਲਵੰਤ ਸਿੰਘ ਅਤੇ ਆਜਾਦ ਗਰੁੱਪ ਦੇ ਆਗੂਆਂ ਸz. ਪਰਮਜੀਤ ਸਿੰਘ ਕਾਹਲੋਂ, ਪਰਵਿੰਦਰ ਸਿੰਘ ਬੈਦਵਾਨ ਅਤੇ ਫੂਲਰਾਜ ਸਿੰਘ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਸਬੰਧੀ 14 ਫਰਵਰੀ ਨੂੰ ਵੋਟਿੰਗ ਪ੍ਰਕਿਰਿਆ ਦੌਰਾਨ ਕੈਬਨਿਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਦੇ ਸਕੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਪੁਲੀਸ ਦੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀ ਗਈ ਗੁੰਡਾਗਰਦੀ ਤੇ ਬੇਈਮਾਨੀ ਦਾ ਲੱਕ ਅੱਜ ਟੁੱਟ ਗਿਆ ਹੈ ਅਤੇ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਦਖਲ ਉਪਰੰਤ ਚੋਣ ਕਮਿਸ਼ਨ ਨੂੰ ਦੋ ਬੂਥਾਂ ਉਤੇ ਮੁੜ ਤੋਂ ਵੋਟਿੰਗ ਕਰਵਾਉਣ ਲਈ ਮਜ਼ਬੂਰ ਹੋਣਾ ਪੈ ਗਿਆ ਹੈ। ਇਸ ਮੌਕੇ ਸz. ਕੁਲਵੰਤ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਸਕੇ ਭਰਾ ਨੂੰ ਗੁੰਡਾਗਰਦੀ ਦੇ ਜ਼ੋਰ ਨਾਲ ਮੇਅਰ ਬਣਾਉਣ ਦੀ ਸੋਚੀ ਸੀ ਜਿਸ ਕਾਰਨ ਉਨ੍ਹਾਂ ਪੁਲੀਸ ਤੰਤਰ ਤੇ ਦਬਾਅ ਬਣਾ ਕੇ ਵਾਰਡ ਨੰਬਰ 10 ਵਿੱਚ ਸ਼ਰੇਆਮ ਦੋ ਬੂਥਾਂ ਤੇ ਕਬਜ਼ਾ ਕੀਤਾ। ਉਹਨ੍ਹਾਂ ਕਿਹਾ ਕਿ ਇਹ ਮਾਮਲਾ ਅਜ਼ਾਦ ਗਰੁੱਪ ਦੇ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਨੇ ਮੁਹਾਲੀ ਪੁਲੀਸ ਦੇ ਉੱਚ ਅਧਿਕਾਰੀਆਂ ਅਤੇ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਪ੍ਰੰਤੂ ਕੋਈ ਸੁਣਵਾਈ ਨਹੀਂ ਹੋਈ। ਇਸ ਉਪਰੰਤ ਪਰਮਜੀਤ ਸਿੰਘ ਨੇ ਤੁਰੰਤ ਦੂਸਰੇ ਦਿਨ ਹੀ ਮਾਨਯੋਗ ਹਾਈਕੋਰਟ ਵਿੱਚ ਕੇਸ ਦਾਇਰ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਹਾਈਕੋਰਟ ਵਿੱਚ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਵੱਲੋਂ ਹਲਫਨਾਮਾ ਦਾਇਰ ਕਰ ਦਿੱਤਾ ਗਿਆ ਕਿ ਵਾਰਡ ਨੰਬਰ 10 ਦੇ ਬੂਥ ਨੰਬਰ 32 ਅਤੇ 33 ਵਿੱਚ ਵੋਟਿੰਗ ਦੁਬਾਰਾ ਕਰਵਾਈ ਜਾਵੇਗੀ ਅਤੇ ਹੁਣ ਚੋਣ ਕਮਿਸ਼ਨ ਪੰਜਾਬ ਨੇ ਹੁਕਮ ਦਿੱਤੇ ਹਨ ਕਿ ਵੋਟਿੰਗ ਕਰਵਾਈ ਜਾਵੇ। ਇਸ ਮੌਕੇ ਉਹਨਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਲਈ ਜਿੰਮੇਵਾਰ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਰਿਟਰਨਿੰਗ ਅਫਸਰ ਵਲੋਂ ਮੰਤਰੀ ਦੇ ਦਬਾਅ ਵਿੱਚ ਆ ਕੇ ਨਾਂਹ ਪੱਖੀ ਭੂਮਿਕਾ ਨਿਭਾਈ ਗਈ ਅਤੇ ਅਦਾਲਤ ਦੇ ਦਖਲ ਤੋਂ ਬਾਅਦ ਹੀ ਇਹ ਕਾਰਵਾਈ ਸੰਭਵ ਹੋਈ ਹੈ। ਸz. ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਤੋਂ ਹੀ ਬੁਖਲਾਹਟ ਵਿੱਚ ਚੱਲ ਰਹੇ ਕੈਬਨਿਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵੱਲੋਂ ਪਹਿਲਾਂ ਆਪਣੇ ਸਕੇ ਭਰਾ ਨੂੰ ਵਾਰਡਬੰਦੀ ਕਮੇਟੀ ਦਾ ਮੈਂਬਰ ਬਣਾ ਕੇ ਆਪਣੇ ਹਿਸਾਬ ਨਾਲ ਮੁਹਾਲੀ ਸ਼ਹਿਰ ਦੀ ਵਾਰਡਬੰਦੀ ਵਿੱਚ ਵੱਡੇ ਪੱਧਰ ਤੇ ਫੇਰਬਦਲ ਕਰਵਾਈ ਗਈ ਸੀ ਅਤੇ ਵੋਟਾਂ ਵਾਲੇ ਦਿਨ ਪੁਲੀਸ ਦੇ ਜ਼ੋਰ ਨਾਲ ਸ਼ਰੇਆਮ ਬੂਥਾਂ ਉੱਤੇ ਕਬਜ਼ਾ ਕੀਤਾ ਗਿਆ। ਉਨ੍ਹਾਂ ਵਾਰਡ ਨੰਬਰ 10 (ਫੇਜ਼ 7) ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਭਲਕੇ ਬੂਥ ਨੰਬਰ 32 ਅਤੇ 33 ਉੱਤੇ ਜਾ ਕੇ ਵੋਟਾਂ ਜ਼ਰੂਰ ਪਾਉਣ। ਉਹਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਦਖ਼ਲ ਨਾਲ ਇਹ ਬਦੀ ਉਤੇ ਨੇਕੀ ਦੀ ਜਿੱਤ ਹੋਈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਨਗਰ ਨਿਗਮ ਮੁਹਾਲੀ ਵਿੱਚ ਅਜ਼ਾਦ ਗਰੁੱਪ ਦਾ ਹੀ ਮੇਅਰ ਬਣਾਇਆ ਜਾਵੇਗਾ ਆ ਕੈਬਿਨਟ ਮੰਤਰੀ ਬਲਵੀਰ ਸਿੰਘ ਸਿੱਧੂ ਦਾ ਅਸਤੀਫ਼ਾ ਮੰਗਿਆ

ੰਗਿਐਸ ਏ ਐਸ ਨਗਰ, 16 ਫ਼ਰਵਰੀ (ਸ.ਬ.) ਵਾਰਡ ਨੰਬਰ 10 ਦੀ ਚੋਣ ਦੌਰਾਨ ਹੋਈ ਗੜਬੜੀ ਦੀ ਸ਼ਿਕਾਇਤ ਮਿਲਣ ਤੇ ਚੋਣ ਕਮਿਸ਼ਨ ਵਲੋਂ ਵਾਰਡ ਨੰਬਰ 10 ਦੇ ਬੂਥ ਨੰਬਰ 32 ਅਤੇ 33 ਦੀ ਚੋਣ ਨਵੇਂ ਸਿਰੇ ਤੋਂ ਕਰਵਾਉਣ ਦੇ ਫੈਸਲੇ ਤੇ ਟਿੱਪਣੀ ਕਰਦਿਆ ਨਗਰ ਨਿਗਮ ਦੇ ਸਾਬਕਾ ਮੇਅਰ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਇਸ ਨਾਲ ਬਦੀ ਤੇ ਨੇਕੀ ਦੀ ਜਿੱਤ ਹੋਈ ਹੈ ਅਤੇ ਇਸ ਸਾਰੇ ਕੁੱਝ ਲਈ ਜਿੰਮੇਵਾਰ ਪੰਜਾਬ ਦੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਆਜਾਦ ਗਰੁੱਪ ਦੇ ਮੁਖੀ ਸz. ਕੁਲਵੰਤ ਸਿੰਘ ਅਤੇ ਆਜਾਦ ਗਰੁੱਪ ਦੇ ਆਗੂਆਂ ਸz. ਪਰਮਜੀਤ ਸਿੰਘ ਕਾਹਲੋਂ, ਪਰਵਿੰਦਰ ਸਿੰਘ ਬੈਦਵਾਨ ਅਤੇ ਫੂਲਰਾਜ ਸਿੰਘ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਸਬੰਧੀ 14 ਫਰਵਰੀ ਨੂੰ ਵੋਟਿੰਗ ਪ੍ਰਕਿਰਿਆ ਦੌਰਾਨ ਕੈਬਨਿਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਦੇ ਸਕੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਪੁਲੀਸ ਦੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀ ਗਈ ਗੁੰਡਾਗਰਦੀ ਤੇ ਬੇਈਮਾਨੀ ਦਾ ਲੱਕ ਅੱਜ ਟੁੱਟ ਗਿਆ ਹੈ ਅਤੇ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਦਖਲ ਉਪਰੰਤ ਚੋਣ ਕਮਿਸ਼ਨ ਨੂੰ ਦੋ ਬੂਥਾਂ ਉਤੇ ਮੁੜ ਤੋਂ ਵੋਟਿੰਗ ਕਰਵਾਉਣ ਲਈ ਮਜ਼ਬੂਰ ਹੋਣਾ ਪੈ ਗਿਆ ਹੈ।

ਇਸ ਮੌਕੇ ਸz. ਕੁਲਵੰਤ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਸਕੇ ਭਰਾ ਨੂੰ ਗੁੰਡਾਗਰਦੀ ਦੇ ਜ਼ੋਰ ਨਾਲ ਮੇਅਰ ਬਣਾਉਣ ਦੀ ਸੋਚੀ ਸੀ ਜਿਸ ਕਾਰਨ ਉਨ੍ਹਾਂ ਪੁਲੀਸ ਤੰਤਰ ਤੇ ਦਬਾਅ ਬਣਾ ਕੇ ਵਾਰਡ ਨੰਬਰ 10 ਵਿੱਚ ਸ਼ਰੇਆਮ ਦੋ ਬੂਥਾਂ ਤੇ ਕਬਜ਼ਾ ਕੀਤਾ। ਉਹਨ੍ਹਾਂ ਕਿਹਾ ਕਿ ਇਹ ਮਾਮਲਾ ਅਜ਼ਾਦ ਗਰੁੱਪ ਦੇ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਨੇ ਮੁਹਾਲੀ ਪੁਲੀਸ ਦੇ ਉੱਚ ਅਧਿਕਾਰੀਆਂ ਅਤੇ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਪ੍ਰੰਤੂ ਕੋਈ ਸੁਣਵਾਈ ਨਹੀਂ ਹੋਈ। ਇਸ ਉਪਰੰਤ ਪਰਮਜੀਤ ਸਿੰਘ ਨੇ ਤੁਰੰਤ ਦੂਸਰੇ ਦਿਨ ਹੀ ਮਾਨਯੋਗ ਹਾਈਕੋਰਟ ਵਿੱਚ ਕੇਸ ਦਾਇਰ ਕਰ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਹਾਈਕੋਰਟ ਵਿੱਚ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਵੱਲੋਂ ਹਲਫਨਾਮਾ ਦਾਇਰ ਕਰ ਦਿੱਤਾ ਗਿਆ ਕਿ ਵਾਰਡ ਨੰਬਰ 10 ਦੇ ਬੂਥ ਨੰਬਰ 32 ਅਤੇ 33 ਵਿੱਚ ਵੋਟਿੰਗ ਦੁਬਾਰਾ ਕਰਵਾਈ ਜਾਵੇਗੀ ਅਤੇ ਹੁਣ ਚੋਣ ਕਮਿਸ਼ਨ ਪੰਜਾਬ ਨੇ ਹੁਕਮ ਦਿੱਤੇ ਹਨ ਕਿ ਵੋਟਿੰਗ ਕਰਵਾਈ ਜਾਵੇ।

ਇਸ ਮੌਕੇ ਉਹਨਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਲਈ ਜਿੰਮੇਵਾਰ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਰਿਟਰਨਿੰਗ ਅਫਸਰ ਵਲੋਂ ਮੰਤਰੀ ਦੇ ਦਬਾਅ ਵਿੱਚ ਆ ਕੇ ਨਾਂਹ ਪੱਖੀ ਭੂਮਿਕਾ ਨਿਭਾਈ ਗਈ ਅਤੇ ਅਦਾਲਤ ਦੇ ਦਖਲ ਤੋਂ ਬਾਅਦ ਹੀ ਇਹ ਕਾਰਵਾਈ ਸੰਭਵ ਹੋਈ ਹੈ।

ਸz. ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਤੋਂ ਹੀ ਬੁਖਲਾਹਟ ਵਿੱਚ ਚੱਲ ਰਹੇ ਕੈਬਨਿਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵੱਲੋਂ ਪਹਿਲਾਂ ਆਪਣੇ ਸਕੇ ਭਰਾ ਨੂੰ ਵਾਰਡਬੰਦੀ ਕਮੇਟੀ ਦਾ ਮੈਂਬਰ ਬਣਾ ਕੇ ਆਪਣੇ ਹਿਸਾਬ ਨਾਲ ਮੁਹਾਲੀ ਸ਼ਹਿਰ ਦੀ ਵਾਰਡਬੰਦੀ ਵਿੱਚ ਵੱਡੇ ਪੱਧਰ ਤੇ ਫੇਰਬਦਲ ਕਰਵਾਈ ਗਈ ਸੀ ਅਤੇ ਵੋਟਾਂ ਵਾਲੇ ਦਿਨ ਪੁਲੀਸ ਦੇ ਜ਼ੋਰ ਨਾਲ ਸ਼ਰੇਆਮ ਬੂਥਾਂ ਉੱਤੇ ਕਬਜ਼ਾ ਕੀਤਾ ਗਿਆ।

ਉਨ੍ਹਾਂ ਵਾਰਡ ਨੰਬਰ 10 (ਫੇਜ਼ 7) ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਭਲਕੇ ਬੂਥ ਨੰਬਰ 32 ਅਤੇ 33 ਉੱਤੇ ਜਾ ਕੇ ਵੋਟਾਂ ਜ਼ਰੂਰ ਪਾਉਣ। ਉਹਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਦਖ਼ਲ ਨਾਲ ਇਹ ਬਦੀ ਉਤੇ ਨੇਕੀ ਦੀ ਜਿੱਤ ਹੋਈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਨਗਰ ਨਿਗਮ ਮੁਹਾਲੀ ਵਿੱਚ ਅਜ਼ਾਦ ਗਰੁੱਪ ਦਾ ਹੀ ਮੇਅਰ ਬਣਾਇਆ ਜਾਵੇਗਾ

ਕੈਬਿਨਟ ਮੰਤਰੀ ਬਲਵੀਰ ਸਿੰਘ ਸਿੱਧੂ ਦਾ ਅਸਤੀਫ਼ਾ ਮੰਗਿਆ

Leave a Reply

Your email address will not be published. Required fields are marked *