ਚੌਕਸੀ ਜਾਗਰੂਕਤਾ ਦਿਵਸ ਮਨਾਇਆ

ਐਸ ਏ ਐਸ ਨਗਰ, 3 ਨਵੰਬਰ (ਸ.ਬ.) ਪੈਰਾਗਾਨ ਸੀਨੀਅਰ ਸਕੈਡੰਰੀ ਸਕੂਲ ਸੈਕਟਰ 71 ਮੁਹਾਲੀ ਵਿੱਚ ਚੌਕਸੀ ਜਾਗਰੂਕਤਾ ਦਿਵਸ ਮਨਾਇਆ ਜਿਸ ਵਿੱਚ ਮੁੱਖ ਮਹਿਮਾਨ ਸ਼੍ਰੀ ਰਾਮ ਗੁਪਾਲ (ਐਸ.ਪੀ.ਸੀ.ਬੀ. ਆਈ ਚੰਡੀਗੜ੍ਹ) ਅਤੇ ਸ਼੍ਰੀ ਅਮਰਜੀਤ ਸਿੰਘ ਗੁਜਰਾਲ (ਜੋਨਲ ਮੈਨਜਰ, ਪੰਜਾਬ ਐੰਡ ਸਿੰਧ ਬੈਂਕ ਚੰਡੀਗੜ੍ਹ) ਨੇ ਸ਼ਿਰਕਤ ਕੀਤੀ| ਇਸ ਪ੍ਰੋਗਰਾਮ ਦਾ ਉਦੇਸ਼ ਭ੍ਰਿਸ਼ਟਾਚਾਰ ਮਿਟਾਓ-ਨਵਾਂ ਭਾਰਤ ਬਣਾਓ ਸੀ| ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਐਨ.ਸੀ.ਸੀ ਕੈਡਿਟਾਂ ਵੱਲੋਂ ਰਿਸ਼ਵਤਖੋਰੀ ਰਹਿਤ ਭਾਰਤ ਬਣਾਉਣ ਦੀ ਸਹੁੰ ਚੁੱਕੀ ਅਤੇ ਉਹਨਾਂ ਵੱਲੋਂ ਭ੍ਰਿਸ਼ਟਾਚਾਰ ਉੱਪਰ ਨੁਕੜ ਨਾਟਕ ਵੀ ਪੇਸ਼ ਕੀਤਾ ਗਿਆ| ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਗਿੱਧਾ ਤੇ ਭੰਗੜਾ ਪੇਸ਼ ਕਰਕੇ ਸਭ ਦਾ ਮਨੋਰੰਜਨ ਕੀਤਾ|
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨਿਰਮਲਾ ਸ਼ਰਮਾ ਨੇ ਬੱਚਿਆਂ ਨੂੰ ਜਿੰਦਗੀ ਵਿੱਚ ਭ੍ਰਿਸ਼ਟਾਚਾਰ ਮੁਕਤ ਰਹਿਣ ਲਈ ਉਤਸ਼ਾਹਿਤ ਕੀਤਾ|

Leave a Reply

Your email address will not be published. Required fields are marked *