ਚੰਡੀਗੜ੍ਹ ਅਤੇ ਪੰਜਾਬ ਵਿੱਚ ਰਾਜਸੀ ਰੋਸ ਪ੍ਰਦਰਸ਼ਨ ਧਰਨਿਆਂ, ਮੁਜ਼ਾਹਰਿਆਂ ਤੇ ਰੋਕ ਲਗਾਉਣ ਦੀ ਮੰਗ

ਐਸ.ਏ.ਐਸ.ਨਗਰ, 11 ਅਗਸਤ (ਸ.ਬ.) ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ              ਬਡਹੇੜੀ ਨੇ ਮੁੱਖ ਮੰਤਰੀ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਅਤੇ ਪੰਜਾਬ ਵਿੱਚ ਰਾਜਸੀ ਰੋਸ ਪ੍ਰਦਰਸ਼ਨ ਧਰਨਿਆਂ,  ਮੁਜ਼ਾਹਰਿਆਂ ਤੇ ਰੋਕ ਲਗਾਈ ਜਾਵੇ ਅਤੇ ਨਾਲ ਹੀ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ, ਯੂਨੀਅਨਾਂ ਵਲੋਂ ਆਯੋਜਿਤ ਕੀਤੇ ਜਾਂਦੇ ਪੱਤਰਕਾਰ ਸੰਮੇਲਨਾਂ ਤੇ ਵੀ ਰੋਕ ਲਗਾਈ ਜਾਵੇ| 
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ  ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਇਸ ਦੌਰਾਨ ਸਿਆਸੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਧਰਨੇ ਮੁਜ਼ਾਹਰੇ ਕਰ ਰਹੀਆਂ ਹਨ ਜਿਹਨਾਂ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਦਾ ਕੋਈ ਧਿਆਨ ਨਹੀਂ ਰੱਖਿਆ ਜਾਂਦਾ ਬਲਕਿ ਤਸਵੀਰਾਂ ਖਿਚਵਾਉਣ ਲਈ ਆਗੂ ਮੂੰਹ ਅਤੇ ਨੱਕ ਨੰਗਾ ਕਰ ਲੈਂਦੇ ਹਨ ਜਿਸ ਕਾਰਨ ਪੱਤਰਕਾਰਾਂ ਅਤੇ ਫੋਟੋਗ੍ਰਾਫਰਾਂ ਨੂੰ ਵੀ ਕੋਰੋਨਾ ਗ੍ਰਸਤ ਹੋਣ ਦਾ ਖਤਰਾ ਵੱਧ ਜਾਂਦਾ ਹੈ|

Leave a Reply

Your email address will not be published. Required fields are marked *