ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ, ਝੰਜੇੜੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ
ਐਸ ਏ ਐਸ ਨਗਰ, 8 ਜਨਵਰੀ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵੱਲੋਂ ਨਾਗਰਿਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸੜਕ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ । ਟ੍ਰੈਫਿਕ ਪੁਲੀਸ, ਮੁਹਾਲੀ ਅਤੇ ਹੌਂਡਾ ਪ੍ਰਾਈਵੇਟ ਦੇ ਸਹਿਯੋਗ ਨਾਲ ਕਰਵਾਏ ਗਏ ਹਫ਼ਤਾਵਾਰੀ ਪ੍ਰੋਗਰਾਮਾਂ ਦੇ ਪਹਿਲੇ ਦਿਨ ਡਾ. ਜੀ ਜੀ ਸ਼ਾਸਤਰੀ, ਡਾਇਰੈਕਟਰ ਅਕੈਡਮਿਕ ਨੇ ਰੋਡ ਸ਼ੋਅ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੋਡ ਸ਼ੋਅ ਦਾ ਉਦੇਸ਼ ਸ਼ਹਿਰਵਾਸੀਆਂ ਵਿਚ ਟ੍ਰੈਫਿਕ ਦੀ ਸਹੀ ਭਾਵਨਾ ਪੈਦਾ ਕਰਨਾ ਅਤੇ ਰੋਜ਼ਾਨਾ ਹਾਦਸਿਆਂ ਦੀ ਦਰ ਨੂੰ ਘਟਾਉਣ ਵਿਚ ਮਦਦ ਕਰਨਾ ਸੀ।
ਉਹਨਾਂ ਦੱਸਿਆ ਕਿ ਏ. ਐਸ.ਆਈ ਜਨਕ ਰਾਜ, ਇੰਚਾਰਜ ਐਜੂਕੇਸ਼ਨ ਸੈਲ, ਟ੍ਰੈਫਿਕ ਪੁਲਿਸ, ਮੁਹਾਲੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਵੱਲੋਂ ਨਾਗਰਿਕਾਂ ਨੂੰ ਵੱਖ ਵੱਖ ਟਰੈਫ਼ਿਕ ਲਾਈਟਾਂ ਵਿਖੇ ਸੜਕ ਸੁਰੱਖਿਆ ਅਤੇ ਜਾਗਰੂਕਤਾ ਮੁਹਿੰਮ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕੀਤਾ ਗਿਆ।
ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਸ਼ਪਾਲ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਹਾਦਸਿਆਂ ਤੋਂ ਬਚਣ ਲਈ ਵਾਹਨਾਂ ਨੂੰ ਪੂਰੀ ਇਕਾਗਰਤਾ ਅਤੇ ਧਿਆਨ ਨਾਲ ਚਲਾਉਣ ਲਈ ਪ੍ਰੇਰਿਤ ਕੀਤਾ।