ਚੰਡੀਗੜ੍ਹ ਦੇ ਮੈਟਰੋ ਪ੍ਰੋਜੈਕਟ ਨੂੰ ਰੱਦ ਕਰਨ ਦੀ ਨਿਖੇਧੀ

ਐਸ. ਏ. ਐਸ. ਨਗਰ, 18 ਨਵੰਬਰ (ਸ.ਬ.) ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੈਟਰੋ ਪ੍ਰੋਜੈਕਟ ਨੂੰ ਰੱਦ ਕਰਨ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਕੇਂਦਰ ਸਰਕਾਰ ਨਾਲ ਚੁੱਕ ਕੇ ਇਸ ਪ੍ਰੋਜੈਕਟ ਨੂੰ ਮੁੜ ਬਹਾਲ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ|
ਅੱਜ ਇੱਥੇ ਜਾਰੀ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰ. ਦਰਸ਼ਨ ਸਿੰਘ ਧਾਲੀਵਾਲ ਅਤੇ ਹਲਕਾ ਖਰੜ ਦੇ ਵਿਧਾਇਕ ਸ੍ਰ. ਕੰਵਰਪਾਲ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਦੀ ਅਡਵਾਈਜਰੀ ਕਮੇਟੀ ਵਲੋਂ ਇਸ ਪ੍ਰੋਜੈਕਟ (ਜੋ ਪੰਜਾਬ ਦੀ ਰਾਜਧਾਨੀ ਖੇਤਰ ਨਾਲ ਸਬੰਧਤ ਹੈ) ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਖੇਤਰ ਦੇ ਲੋਕਾਂ ਵਿੱਚ ਭਾਰੀ ਨਿਰਾਸ਼ਾ ਫੈਲ ਗਈ ਹੈ|
ਉਕਤ ਆਗੂਆਂ ਨੇ ਕਿਹਾ ਕਿ ਇਹ ਪ੍ਰੋਜੈਕਟ ਜਿਸ ਖੇਤਰ ਲਈ ਬਹੁਤ ਜਰੂਰੀ ਹੈ ਅਤੇ ਇਸ ਨੂੰ ਤੁਰੰਤ ਬਹਾਲ ਕੀਤਾ ਜਾਣਾ ਚਾਹੀਦਾ ਹੈ|

Leave a Reply

Your email address will not be published. Required fields are marked *