ਚੰਡੀਗੜ੍ਹ ਦੇ ਸੈਕਟਰ-25 ਵਿੱਚ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ 3 ਗ੍ਰਿਫਤਾਰ

ਚੰਡੀਗੜ, 31 ਮਾਰਚ (ਰਾਹੁਲ) ਚੰਡੀਗੜ੍ਹ ਪੁਲੀਸ ਨੇ ਬੀਤੀ ਦੇਰ ਰਾਤ ਚੰਡੀਗੜ੍ਹ ਦੇ ਸੈਕਟਰ 25 ਵਿੱਚ ਰਹਿਣ ਵਾਲੇ ਨੌਜਵਾਨ ਅਮਨ ਦੇ ਕਤਲ ਦੇ ਮਾਮਲੇ ਵਿੱਚ ਕਤਲ ਕੇਸ ਵਿੱਚ ਸ਼ਾਮਿਲ ਦੋਸ਼ੀਆਂ ਨੁ ਗ੍ਰਿਫਤਾਰ ਕਰ ਲਿਆ ਹੈ| ਅਮਨ ਸੈਕਟਰ 17 ਵਿੱਚ ਗੋਗਲਸ ਵੇਚਣ ਦਾ ਕੰਮ ਕਰਦਾ ਸੀ ਅਤੇ ਦੇਰ ਰਾਤ ਆਪਣੇ ਸਾਲੇ ਸੰਨੀ ਦੇ ਨਾਲ ਘੁੰਮਣ ਫਿਰਣ ਲਈ ਘਰ ਤੋਂ ਬਾਹਰ ਨਿਕਲਿਆ ਸੀ ਜਦੋਂ ਉਸਦੇ ਘਰ ਦੇ ਨੇੜੇ ਕੁਝ ਨੌਜਵਾਨਾਂ ਨੇ ਅਮਨ ਅਤੇ ਉਸਦੇ ਸਾਲੇ ਉੱਤੇ ਤੇਜਧਾਰ ਚਾਕੂ ਨਾਲ ਹਮਲਾ ਕਰ ਦਿੱਤਾ ਸੀ| ਅਮਨ ਦੇ ਢਿੱਡ ਵਿੱਚ ਚਾਕੂ ਦਾ ਗਹਿਰਾ ਵਾਰ ਹੋਇਆ ਸੀ ਅਤੇ ਉਸਦੀ ਹਸਪਤਾਲ ਪਹੁੰਚਦੇ ਹੀ ਮੌਤ ਹੋ ਗਈ ਸੀ ਅਤੇ ਜਖ਼ਮੀ ਸੰਨੀ ਦਾ ਇਲਾਜ ਸੈਕਟਰ 16 ਹਸਪਤਾਲ ਵਿੱਚ ਚੱਲ ਰਿਹਾ ਹੈ| ਘਟਨਾ ਤੋਂ ਬਾਅਦ ਉੱਥੇ ਮੌਜੂਦ ਇੱਕ ਆਟੋ ਚਾਲਕ ਜਵਾਨ ਨੇ ਇਸਦੀ ਸੂਚਨਾ ਪੁਲੀਸ ਨੂੰ ਦਿੱਤੀ ਸੀ| ਮੌਕੇ ਤੇ ਪਹੁੰਚੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ| ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਿਲ ਤਿੰਨ ਵਿਅਕਤੀਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ| ਸੈਕਟਰ 24 ਪੁਲੀਸ ਚੌਂਕੀ ਇੰਚਾਰਜ ਰੋਹਿਤਾਸ਼ ਯਾਦਵ ਨੇ ਦੱਸਿਆ ਕਿ ਪੁਲੀਸ ਵੱਲੋਂ ਅਮਨ ਦੀ ਹੱਤਿਆ ਵਿੱਚ ਤਿੰਨੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ|
ਖਬਰ ਲਿਖੇ ਜਾਣ ਤੱਕ ਮ੍ਰਿਤਕ ਅਮਨ ਦਾ ਪੋਸਟਮਾਰਟਮ ਚੱਲ ਰਿਹਾ ਸੀ| ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲੀਸ ਤਿੰਨੋਂ ਦੋਸ਼ੀਆਂ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰੇਗੀ| !

Leave a Reply

Your email address will not be published. Required fields are marked *