ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਦੀ ਇਮਾਰਤ ਨੂੰ ਲੱਗੀ ਅੱਗ

ਚੰਡੀਗੜ੍ਹ, 9 ਮਈ (ਸ.ਬ.) ਅੱਜ ਚੰਡੀਗੜ੍ਹ ਦੇ ਜੀ. ਐਮ. ਸੀ. ਐਚ-32 ਹਸਪਤਾਲ ਦੀ ਪਹਿਲੀ ਮਜ਼ਿੰਲ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ| ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ| ਮੌਕੇ ਤੇ ਮੌਜੂਦ ਲੋਕਾਂ ਵਲੋਂ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ, ਜਿਨ੍ਹਾਂ ਵਲੋਂ ਹਸਪਤਾਲ ਵਿੱਚ ਲੱਗੀ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ| ਇਸ ਹਾਦਸੇ ਕਾਰਨ ਅਜੇ ਤੱਕ ਕੋਈ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ|

Leave a Reply

Your email address will not be published. Required fields are marked *