ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਤੇ ਭਿਆਨਕ ਸੜਕੀ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ

ਬਿਲਾਸਪੁਰ, 8 ਅਕਤੂਬਰ (ਸ.ਬ.) ਨੈਸ਼ਨਲ ਹਾਈਵੇਅ 205 ਚੰਡੀਗੜ੍ਹ-ਮਨਾਲੀ ਤੇ ਅੱਜ ਦਰਦਨਾਕ ਹਾਦਸਾ ਹੋ ਗਿਆ ਜਿੱਥੇ ਹਾਦਸੇ ਵਿੱਚ ਇੱਕ ਮੋਟਰਾਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਚੰਡੀਗੜ੍ਹ-ਮਨਾਲੀ ਐਨ.ਐਚ ਤੇ ਬਿਲਾਸਪੁਰ ਜਾਮਲੀ ਦੇ ਨੇੜੇ ਹੋਇਆ ਹੈ|
ਜਿਕਰਯੋਗ ਹੈ ਕਿ ਮੋਟਰਸਾਈਕਲ ਸਵਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਿਆ| ਟੱਕਰ ਇੰਨੀ ਜ਼ੋਰਦਾਰ ਸੀ ਕਿ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ| ਹਾਦਸਾ ਓਵਰਟੇਕ ਦੀ ਵਜ੍ਹਾ ਨਾਲ ਹੋਇਆ ਹੈ| ਫਿਲਹਾਲ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ| ਨਾਲ ਹੀ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ|

Leave a Reply

Your email address will not be published. Required fields are marked *