ਚੰਡੀਗੜ੍ਹ ਵਿਖੇ ਗਣਤੰਤਰ ਦਿਵਸ ਮਨਾਇਆ

ਚੰਡੀਗੜ੍ਹ, 26 ਜਨਵਰੀ (ਸ.ਬ.) ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਵੀ. ਪੀ. ਬਦਨੌਰ ਨੇ ਅੱਜ 26 ਜਨਵਰੀ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਚੰਡੀਗੜ੍ਹ ਪੁਲੀਸ ਦੇ 22 ਮੁਲਾਜ਼ਮਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ| ਇਸ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸ਼ਨ ਦੇ ਕਈ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ| ਇਸ ਮੌਕੇ ਰਾਜਪਾਲ ਬਦਨੌਰ ਵਲੋਂ ਇੰਸਪੈਕਟਰ ਅਮਨਜੋਤ, ਬਲਬੀਰ ਸਿੰਘ, ਦਿਲਸ਼ੇਰ ਸਿੰਘ, ਸਬ ਇੰਸਪੈਕਟਰ ਬਲਦੇਵ ਸਿੰਘ, ਕੰਵਰ ਪਾਲ, ਕੁਲਦੀਪ ਸਿੰਘ, ਰਾਜੇਸ਼ ਕੁਮਾਰ, ਸ਼ਿਵ ਕੁਮਾਰ, ਵਿਨੋਦ ਕੁਮਾਰ, ਬਲਬੀਰ ਕੌਰ, ਸਤਿਆਵਾਨ, ਯਸ਼ਵੰਤ ਸਿੰਘ, ਅਜੇਸ਼ ਕੁਮਾਰ, ਡਾ. ਸੁਰਿਦਰ ਵਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ|

Leave a Reply

Your email address will not be published. Required fields are marked *