ਚੰਡੀਗੜ੍ਹ ਵਿੱਚ ਪੰਜਾਬੀ ਨੂੰ ਦਫਤਰੀ ਭਾਸ਼ਾ ਨਾ ਬਨਾਉਣ ਸਬੰਧੀ ਰਾਜਨਾਥ ਸਿੰਘ ਦੇ ਬਿਆਨ ਦੀ ਨਿਖੇਧੀ

ਐਸ. ਏ. ਐਸ. ਨਗਰ, 28 ਜੁਲਾਈ (ਸ.ਬ.) ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਅਤੇ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਵਲੋਂ ਬੀਤੇਂ ਦਿਨ ਚੰਡੀਗੜ੍ਹ ਵਿਖੇ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਪੰਜਾਬੀ ਨੂੰ ਚੰਡੀਗੜ੍ਹ ਦੀ ਦਫਤਰੀ ਭਾਸ਼ਾ ਨਾ ਬਨਾਉਣ ਸੰਬੰਧੀ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ|
ਅੱਜ ਇਕ ਬਿਆਨ ਵਿੱਚ ਸ੍ਰ. ਜੇਪੀ ਸਿੰਘ ਨੇ ਕਿਹਾ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਹੀ ਉਜਾੜ ਕੇ ਵਸਾਇਆ ਗਿਆ ਹੈ ਇਸ ਲਈ ਚੰਡੀਗੜ੍ਹ ਦੇ ਦਫਤਰਾਂ ਦੀ ਭਾਸ਼ਾ ਪੰਜਾਬ ਹੀ ਹੋਣੀ ਚਾਹੀਦੀ ਹੈ|
ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਦਫਤਰੀ ਭਾਸ਼ਾ ਬਨਾਉਣ ਤੋਂ ਗ੍ਰਹਿ ਮੰਤਰੀ ਨੇ ਸ਼ਪਸ਼ਟ ਨਾਂਹ ਕਰ ਦਿੱਤੀ ਹੈ| ਇਸ ਤਰ੍ਹਾਂ ਭਾਜਪਾ ਵਲੋਂ ਹਰ ਪੱਧਰ ਤੇ ਸਿੱਖਾਂ ਅਤੇ ਪੰਜਾਬੀ ਭਾਸ਼ਾ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜੋ ਕਿ ਸਹਿਣ ਨਹੀਂ ਕੀਤਾ ਜਾਵੇਗਾ|  ਉਹਨਾਂ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਦਫਤਰੀ ਭਾਸ਼ਾ ਬਨਾਇਆ ਜਾਵੇ|
ਇਸੇ ਦੌਰਾਨ ਮਾਰਕਨਿਸਟ ਪਾਰਟੀ ਆਫ ਇੰਡੀਆ ਚੰਡੀਗੜ੍ਹ-ਮੁਹਾਲੀ ਯੂਨਿਟ ਦੇ ਸਕੱਤਰ ਕਾਮਰੇਡ ਇੰਦਰਜੀਤ ਸਿੰਘ ਗਰੇਵਾਲ ਨੇ ਵੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਵੱਲੋਂ ਪੰਜਾਬੀ ਨੂੰ ਚੰਡੀਗੜ੍ਹ ਦੀ ਸਰਕਾਰੀ ਭਾਸ਼ਾ ਨਾ ਬਣਾਉਣ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ|
ਇੱਕ ਬਿਆਨ ਵਿੱਚ ਸ੍ਰੀ ਗਰੇਵਾਲ ਨੇ ਕਿਹਾ ਕਿ ਦੇਸ਼ ਦੇ ਬਾਕੀ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ ਉੱਥੋਂ ਦੀ ਸਥਾਨਕ ਭਾਸ਼ਾ ਹੀ ਸਰਕਾਰੀ ਭਾਸ਼ਾ ਹੈ ਪਰ ਗ੍ਰਹਿ ਮੰਤਰੀ ਵੱਲੋਂ ਚੰਡੀਗੜ੍ਹ ਵਿੱਚ ਪੰਜਾਬੀ ਵੱਲੋਂ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਦਫਤਰੀ ਭਾਸ਼ਾ ਨਾ ਬਣਾਉਣ ਦਾ ਐਲਾਨ ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਹੈ|

Leave a Reply

Your email address will not be published. Required fields are marked *