ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਨ ਦੀ ਮੰਗ

ਐਸ ਏ ਐਸ ਨਗਰ, 28 ਜੂਨ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਦੀ ਇੱਥੇ ਹੋਈ ਇੱਕ ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ| ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਉੱਪਰ ਬਣੇ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ| ਉਹਨਾਂ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ|
ਉਹਨਾਂ ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀ ਮੌਤਾਂ ਉਪਰ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪੁਲੀਸ ਦੀ ਅਣਗਹਿਲੀ ਨਾਲ ਜਵਾਨੀ ਦਾ ਘਾਣ ਹੋ ਰਿਹਾ ਹੈ| ਉਹਨਾਂ ਕਿਹਾ ਕਿ ਨਸ਼ੇ ਦੀ ਰੋਕਥਾਮ ਲਈ ਸਖਤੀ ਨਾਲ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ| ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਲਾਂਡਰਾ ਪ੍ਰਧਾਨ, ਜਸਵੀਰ ਸਿੰਘ, ਸੰਤ ਸਿੰਘ, ਸਤਪਾਲ ਸਿੰਘ, ਪਾਲ ਸਿੰਘ, ਮਨਜੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *