ਚੰਡੀਗੜ੍ਹ ਵਿੱਚ ਸਿੱਖ ਔਰਤਾਂ ਨੂੰ ਹੈਲਮੈਟ ਪਾਉਣ ਤੋਂ ਮਿਲੀ ਛੋਟ

ਚੰਡੀਗੜ੍ਹ ਵਿੱਚ ਸਿੱਖ ਔਰਤਾਂ ਨੂੰ ਹੈਲਮੈਟ ਪਾਉਣ ਤੋਂ ਮਿਲੀ ਛੋਟ
ਗ੍ਰਹਿ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 11 ਅਕਤੂਬਰ (ਸ.ਬ.) ਚੰਡੀਗੜ੍ਹ ਵਿੱਚ ਰਹਿਣ ਵਾਲੀਆਂ ਸਿੱਖ ਔਰਤਾਂ ਨੂੰ ਵੱਡੀ ਰਾਹਤ ਮਿਲੀ ਹੈ| ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਚੰਡੀਗੜ੍ਹ ਵਿੱਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈਟ ਪਾਉਣ ਤੋਂ ਛੋਟ ਦੇ ਦਿੱਤੀ ਹੈ| ਹੁਣ ਸ਼ਹਿਰ ਵਿੱਚ ਸਿੱਖ ਔਰਤਾਂ ਵਲੋਂ ਹੈਲਮੈਟ ਨਾ ਪਾਉਣ ਤੇ ਚਾਲਾਨ ਨਹੀਂ ਕੱਟਿਆ ਜਾਵੇਗਾ| ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਨੋਟੀਫਿਕੇਸ਼ਨ ਨੂੰ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ|
ਇਸ ਸੰਬੰਧੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ| ਵਫਦ ਵਲੋਂ ਕੇਂਦਰੀ ਗ੍ਰਹਿ ਮੰਤਰੀ ਕੋਲ ਸਿੱਖ ਔਰਤਾਂ ਲਈ ਹੈਲਮੈਟ ਤੋਂ ਛੋਟ ਦੀ ਮੰਗ ਰੱਖੀ ਸੀ ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਹ ਨੋਟੀਫਿਕੇਸ਼ਨ ਜਾਰੀ ਕੀਤੀ ਹੈ| ਜਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸ਼ਨ ਵਲੋਂ ਕੁੱਝ ਸਮਾਂ ਪਹਿਲਾਂ ਸਿੱਖ ਅਰਤਾਂ ਲਈ ਦੋਪਹੀਆ ਵਾਹਨ ਚਲਾਉਣ ਵੇਲੇ ਹੈਲਮੇਟ ਪਾਉਣਾ ਲਾਜਮੀ ਕਰ ਦਿੱਤਾ ਸੀ ਜਿਸਦਾ ਸਿੱਖ ਭਾਈਚਾਰੇ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਹੁਣ ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਨਾਲ ਚੰਡੀਗੜ੍ਹ ਵਿੱਚ ਦੋਪਹੀਆ ਵਾਹਨ ਚਲਾਉਣ ਵਾਲੀਆਂ ਸਿੱਖ ਔਰਤਾਂ ਨੂੰ ਰਾਹਤ ਮਿਲ ਗਈ ਹੈ|

Leave a Reply

Your email address will not be published. Required fields are marked *