ਛਬੀਲ ਨਾਲ ਆਪਸੀ ਭਾਈਚਾਰੇ ਦੀ  ਭਾਵਨਾ ਵੱਧਦੀ ਹੈ: ਬਲਬੀਰ ਸਿੱਧੂ

ਐਸ ਏ ਐਸ ਨਗਰ, 13 ਜੂਨ (ਸ.ਬ.) ਟਰੱਕ ਯੂਨੀਅਨ ਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ਦੌਰਾਨ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਵੀ ਵਿਸ਼ੇਸ਼ ਤੌਰ ‘ਤੇ ਆਪਣੀ ਹਾਜ਼ਰੀ ਲਗਵਾਈ ਅਤੇ ਛਬੀਲ ਦੌਰਾਨ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਅਤੇ ਛੋਲਿਆਂ ਦਾ ਪ੍ਰਸ਼ਾਦ ਵਰਤਾਉਣ ਦੀ ਸੇਵਾ ਵੀ ਕੀਤੀ| ਦਾਰਾ ਸਟੂਡਿਓ ਚੌਂਕ ਉਤੇ ਲਗਾਈ ਗਈ ਇਸ ਛਬੀਲ ਦੌਰਾਨ ਟਰੱਕ ਯੂਨੀਅਨ ਦੇ ਅਹੁਦੇਦਾਰਾਂ ਨੇ ਸਭ ਤੋਂ ਪਹਿਲਾਂ ਅਕਾਲ ਪੁਰਖ ਪਰਮਾਤਮਾ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਜਿਸ ਮਗਰੋਂ ਠੰਡਾ ਮਿੱਠਾ ਜਲ ਅਤੁੱਟ ਵਰਤਾਇਆ ਗਿਆ| ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਛਬੀਲ ਵਰਗੇ ਆਯੋਜਨਾਂ ਨਾਲ ਲੋਕਾਂ ਵਿਚ ਆਪਸੀ ਭਾਈਚਾਰੇ ਦੀ ਭਾਵਨਾ ਵਧਦੀ ਹੈ ਅਤੇ ਤਪਦੀ ਗਰਮੀ ਵਿਚ ਠੰਡਾ ਮਿੱਠਾ ਜਲ ਲੋਕਾਂ ਨੂੰ ਗਰਮੀ ਤੋਂ ਰਾਹਤ ਪ੍ਰਦਾਨ ਕਰਦਾ ਹੈ| ਟਰੱਕ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਅਤੇ ਡਰਾਈਵਰਾਂ, ਕੰਡਕਟਰਾਂ ਨੇ ਬੜੀ ਹੀ ਸ਼ਰਧਾ ਭਾਵਨਾ ਨਾਲ ਛਬੀਲ ਦੌਰਾਨ ਸੇਵਾ ਕੀਤੀ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ  ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਮਨੀ, ਚੇਅਰਮੈਨ ਰਾਜਪਾਲ ਸਿੰਘ ਵਿਲਖੂ, ਸਵਰਨ ਸਿੰਘ ਬੱਗਾ, ਅਮਰਜੀਤ ਸਿੰਘ ਮਾਨ, ਜੀਤ ਸਿੰਘ, ਹਰਜੀਤ ਸਿੰਘ ਮਾਨ, ਚਰਨਜੀਤ ਸਿੰਘ ਚੰਨੀ, ਹਰਪ੍ਰੀਤ ਸਿੰਘ ਗਿੱਲ, ਮਨਮੋਹਨ ਸਿੰਘ, ਬਲਬੀਰ ਸਿੰਘ, ਰਾਜੂ ਬੜ ਮਾਜਰਾ, ਦਰਸ਼ਨ ਕੁਮਾਰ, ਮੋਹਨ ਸਿੰਘ, ਚੌ.ਹਰੀਪਾਲ ਚੋਲਟਾ ਕਲਾਂ, ਗੁਰਚਰਨ ਸਿੰਘ ਭੰਵਰਾ, ਸੱਤਪਾਲ ਸਿੰਘ ਕਛਿਆੜਾ, ਰਣਧੀਰ ਸਿੰਘ ਚਾਓ ਮਾਜਰਾ ਆਦਿ ਵੀ ਹਾਜ਼ਰ        ਸਨ|

Leave a Reply

Your email address will not be published. Required fields are marked *