ਛੁੱਟੀਆਂ ਦੌਰਾਨ ਖੋਲੇ ਗਏ ਸਕੂਲਾਂ ਖਿਲਾਫ ਕਾਰਵਾਈ ਕੀਤੀ ਜਾਵੇ : ਵਿਨੀਤ ਵਰਮਾ

ਐਸ ਏ ਐਸ ਨਗਰ, 11 ਨਵੰਬਰ (ਸ.ਬ.) ਮੁਹਾਲੀ ਵਿਕਾਸ ਮੰਚ ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵਲੋਂ 12 ਨਵੰਬਰ ਤੱਕ ਸਾਰੇ ਸਕੂਲਾਂ ਵਿਚ ਕੀਤੀਆਂ ਛੁੱਟੀਆਂ ਦੌਰਾਨ ਖੋਲੇ ਗਏ ਸਕੂਲਾਂ ਦੇ ਪ੍ਰਬੰਧਕਾਂ ਖਿਲਾਫ ਕਾਰਵਾਈ ਕੀਤੀ ਜਾਵੇ|
ਆਪਣੇ ਪੱਤਰ ਵਿਚ ਸ੍ਰੀ ਵਿਨੀਤ ਵਰਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਧੁੰਦ ਅਤੇ ਧੂੰਏ ਕਾਰਨ ਗੰਧਲੇ ਹੋਏ ਵਾਤਾਵਰਨ ਨੂੰ ਵੇਖਦਿਆਂ ਪੰਜਾਬ ਦੇ ਸਕੂਲ ਤਿੰਨ ਦਿਨ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ ਤਾਂ ਕਿ ਸਕੂਲਾਂ ਵਿਚ ਪੜਦੇ ਬੱਚੇ ਇਸ ਵਾਤਾਵਰਨ ਕਾਰਨ ਬਿਮਾਰ ਨਾ ਹੋ ਸਕਣ ਪਰ  ਵੇਖਣ ਵਿਚ ਆਇਆ ਹੈ ਕਿ ਮੁਹਾਲੀ ਸ਼ਹਿਰ ਦੇ ਕਈ ਸਕੂਲਾਂ ਨੇ ਸਰਕਾਰ ਨੇ ਇਹਨਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਅਤੇ ਸਰਕਾਰ ਵਲੋਂ ਕੀਤੀਆਂ ਛੁੱਟੀਆਂ ਦੇ ਬਾਵਜੂਦ ਇਹ ਸਕੂਲ ਖੋਲੇ ਗਏ ਅਤੇ ਵਿਦਿਆਰਥੀਆਂ ਨੂੰ ਧੁੰਦ ਅਤੇ ਧੂੰਏ ਭਰੇ ਵਾਤਾਵਰਨ ਵਿਚ ਹੀ ਸਕੂਲ ਆਉਣ ਲਈ ਮਜਬੂਰ ਕੀਤਾ ਗਿਆ| ਉਹਨਾਂ ਕਿਹਾ ਕਿ ਛੁੱਟੀਆਂ ਵਾਲੇ ਦਿਨਾਂ ਦੌਰਾਨ ਸਕੂਲ ਵਿਚ ਆਉਣ ਵਾਲੇ ਬੱਚੇ ਜੇ ਬਿਮਾਰ ਹੋ ਗਏ ਤਾਂ ਇਸਦਾ ਜਿੰਮੇਵਾਰ ਕੌਣ ਹੋਵੇਗਾ|  ਉਹਨਾਂ ਇਸ ਦੌਰਾਨ ਖੁਲ੍ਹਣ ਵਾਲੇ ਸਕੂਲਾਂ ਦੀਆਂ ਤਸਵੀਰਾਂ ਵੀ ਡਿਪਟੀ ਕਮਿਸ਼ਨਰ ਨੂੰ ਭੇਜੀਆਂ|
ਉਹਨਾਂ ਪੱਤਰ ਦੇ ਅੰਤ ਵਿਚ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵਲੋਂ ਕੀਤੀਆਂ ਛੁੱਟੀਆਂ ਵਾਲੇ ਦਿਨਾਂ ਵਿਚ ਸਕੂਲ ਖੋਹਲਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਕਾਰਵਾਈ ਕੀਤੀ ਜਾਵੇ|

Leave a Reply

Your email address will not be published. Required fields are marked *