ਛੇ ਮਹੀਨੇ ਪਹਿਲਾਂ ਵਿਆਹੀ ਲੜਕੀ ਵੱਲੋਂ ਸਹੁਰਾ ਪਰਿਵਾਰ ਤੇ ਕੁੱਟਮਾਰ ਦਾ ਦੋਸ਼

ਐਸ ਏ ਐਸ ਨਗਰ, 15 ਜੂਨ (ਸ.ਬ.) ਛੇ ਮਹੀਨੇ ਪਹਿਲਾਂ ਵਿਆਹੀ ਮਨਦੀਪ ਕੌਰ ਨੂੰ ਸਹੁਰਿਆਂ ਵੱਲੋਂ ਦਾਜ ਦੇ ਖਾਤਰ ਤੰਗ ਪ੍ਰੇਸ਼ਾਨ ਕਰਨ, ਕੁੱਟ ਮਾਰ ਤੇ ਕਈ ਦਿਨ ਹਸਪਤਾਲ ਵਿੱਚ ਦਾਖਲ ਰਹਿਣ ਤੋਂ ਬਾਅਦ ਵੀ ਪੁਲੀਸ ਕੋਲ ਕੀਤੀ ਸ਼ਿਕਾਇਤ ਉਤੇ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਵਿਚੋਂ ਲੰਘਣਾ ਪੈ ਰਿਹਾ ਹੈ| ਅੱਜ ਇਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ਦੇ ਪਿੰਡ ਬਟਰੇਲਾ ਦੀ ਰਹਿਣ ਵਾਲੀ ਮਨਦੀਪ ਕੌਰ ਨੇ ਦੱਸਿਆ ਕਿ ਉਸਦਾ ਵਿਆਹ 4 ਦਸੰਬਰ 2016 ਨੂੰ ਪਿੰਡ          ਸੇਖਣ ਮਾਜਰਾ ਜ਼ਿਲ੍ਹਾ ਮੁਹਾਲੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ| ਉਸਨੇ ਦੱਸਿਆ ਕਿ ਜਦੋਂ ਉਸਦਾ ਰਿਸ਼ਤਾ ਤੈਅ ਹੋਇਆ ਸੀ ਤਾਂ ਉਸ ਸਮੇਂ ਗੁਰਪੀ੍ਰਤ ਸਿੰਘ ਇਕ ਪ੍ਰਾਈਵੇਟ ਕੰਪਨੀ ਦੇ ਵਿਚ ਕੰਮ ਕਰਦਾ ਸੀ, ਉਸ ਤੋਂ ਬਾਅਦ ਉਸ ਨੂੰ ਫੌਜ ਦੇ ਵਿਚ ਸਰਕਾਰੀ ਨੌਕਰੀ ਮਿਲ ਗਈ| ਉਸਨੇ ਦੱਸਿਆ ਕਿ ਵਿਆਹ ਦੇ ਕੁਝ ਦਿਨ ਬਾਅਦ ਹੀ ਉਹ ਆਪਣੀ ਡਿਊਟੀ ਦੇ ਉਪਰ ਚੱਲਿਆ ਗਿਆ, ਜਿਸ ਤੋਂ ਬਾਅਦ ਉਸਦੀ ਸੱਸ ਅਤੇ ਸਹੁਰਾ ਨੇ ਉਸ ਨੂੰ ਦਾਜ ਦੇ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ| ਜਿਸ ਨੂੰ ਲੈ ਕੇ ਕਈ ਵਾਰ ਪੰਚਾਇਤ ਜੁੜੀ ਤੇ ਸਮਝੌਤਾ ਹੁੰਦਾ ਰਿਹਾ| ਉਨ੍ਹਾਂ ਦੱਸਿਆ ਕਿ ਸਹੁਰਾ ਪਰਿਵਾਰ ਉਸਨੂੰ ਗਾਲੀ ਗਲੋਚ ਤੇ ਤਸੀਹੇ ਦਿੰਦੇ ਅਤੇ ਉਸਨੂੰ ਚਲੇ ਜਾਣ ਲਈ ਕਹਿੰਦੇ ਹਨ| ਉਨ੍ਹਾਂ ਦੱਸਿਆ ਕਿ ਸਹੁਰਾ ਪਰਿਵਾਰ ਉਸ ਤੋਂ ਛੁਟਕਾਰਾ ਚਾਹੁੰਦਾ ਹੈ, ਤਾਂ ਜੋ ਕਿ ਲੜਕੇ ਨੂੰ ਸਰਕਾਰੀ ਨੌਕਰੀ ਵਾਲੀ ਲੜਕੀ ਦੇ ਨਾਲ ਵਿਆਹਿਆ ਜਾ ਸਕੇ| ਉਨ੍ਹਾਂ ਦੱਸਿਆ ਕਿ ਸੁਹਰਿਆਂ ਨੇ ਉਸ ਦੇ ਗਹਿਣੇ ਵੀ ਚੋਰੀ ਕਰਵਾ ਦਿੱਤੇ ਜਿਸ ਸਬੰਧੀ ਪੁਲੀਸ ਨੂੰ ਵੀ ਕੋਈ ਸ਼ਿਕਾਇਤ ਨਹੀਂ ਕੀਤੀ| ਉਨ੍ਹਾਂ ਦੱਸਿਆ ਕਿ ਜਦੋਂ ਉਸ ਦੇ ਪਤੀ ਮਈ ਵਿਚ ਛੁੱਟੀ ਆਏ ਤਾਂ ਉਸ ਤੋਂ ਬਾਅਦ ਸਾਰੇ ਪਰਿਵਾਰ ਨੇ ਉਸਨੂੰ ਤੰਗ ਪ੍ਰੇਸ਼ਾਨ ਸ਼ੁਰੂ ਕਰ ਦਿੱਤਾ| ਪੀੜਤਾ ਅਨੁਸਾਰ 10 ਜੂਨ ਦੀ ਰਾਤ ਨੂੰ ਉਸਦਾ ਪਤੀ ਛੁੱਟੀ ਕੱਟਕੇ ਵਾਪਸ ਜਾ ਰਿਹਾ ਸੀ, ਤਾਂ ਉਸੇ ਦਿਨ ਜਾਣ ਤੋਂ ਪਹਿਲਾਂ ਸ਼ਾਮ ਸਮੇਂ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਗਿਆ| ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਵੀ ਦਾਖਲ ਰਹਿਣਾ ਪਿਆ| ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਸਨੇ ਸੋਹਾਣਾ ਥਾਣੇ ਦੇ ਵਿਚ ਪੁਲੀਸ ਕੋਲ ਸ਼ਿਕਾਇਤ ਵੀ ਕੀਤੀ ਸੀ, ਪ੍ਰੰਤੂ ਪੁਲੀਸ ਨੇ ਉਸ ਤੇ ਕੋਈ ਕਾਰਵਾਈ ਨਹੀਂ ਕੀਤੀ ਅਤੇ  ਉਸ ਦੇ ਉਪਰ ਸਮਝੌਤੇ ਦੇ ਲਈ ਦਬਾਅ ਪਾਇਆ ਜਾ ਰਿਹਾ ਹੈ| ਉਨ੍ਹਾਂ ਦੱਸਿਆ ਕਿ ਉਸ ਨੇ ਇਸ ਸਬੰਧੀ ਪਿਛਲੇ ਦਿਨੀਂ ਐਸਐਸਪੀ ਨੂੰ ਵੀ ਮਿਲਕੇ ਇਨਸਾਫ ਦੀ ਮੰਗ ਕੀਤੀ ਹੈ|
ਇਸ ਸਬੰਧੀ ਸੰਪਰਕ ਕਰਨ ਤੇ ਡੀ.ਐਸ.ਪੀ. ਸਿਟੀ-2 ਸ੍ਰ. ਰਮਨਦੀਪ  ੰਿਸੰਘ ਨੇ ਕਿਹਾ ਕਿ ਉਕਤ ਮਹਿਲਾ ਵੱਲੋਂ ਥਾਣਾ ਸੋਹਾਣਾ ਦੀ ਪੁਲੀਸ ਉਪਰ ਕਾਰਵਾਈ ਨਾ ਕਰਨ ਦੇ ਇਲਜਾਮ ਪੂਰੀ ਤਰ੍ਹਾਂ ਬੇਬੁਨਿਆਦ ਹਨ| ਉਹਨਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਸਪਸ਼ੱਟ ਹਿਦਾਇਤਾਂ ਹਨ ਕਿ ਵਿਆਹ-ਸ਼ਾਦੀ ਦੇ ਝਗੜੇ ਸੰਬੰਧੀ ਪੂਰੀ ਜਾਂਚ ਤੋਂ ਬਾਅਦ  ਹੀ ਕੋਈ ਕਾਰਵਾਈ ਕੀਤੀ ਜਾਵੇ ਅਤੇ ਪੁਲੀਸ ਵਲੋਂ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਸ਼ਿਕਾਇਤ ਕਰਤਾ ਦੇ ਬਿਆਨ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ|

Leave a Reply

Your email address will not be published. Required fields are marked *