ਛੱਤਰਪਤੀ ਕਤਲ ਮਾਮਲਾ : ਰਾਮ ਰਹੀਮ ਨੂੰ ਉਮਰ ਕੈਦ

ਪੰਚਕੂਲਾ, 17 ਜਨਵਰੀ (ਸ.ਬ.) ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਸੀ ਬੀ ਆਈ ਦੀ ਸਪੈਸ਼ਲ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਤਿੰਨ ਹ ੋਰਨਾਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ|
ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੋਈ| ਇਸ ਫੈਸਲੇ ਦੇ ਮੱਦੇਨਜ਼ਰ ਡੇਰਾ ਸੱਚਾ ਸੌਦਾ, ਸੁਨਾਰੀਆ ਜੇਲ ਅਤੇ ਵਿਸ਼ੇਸ਼ ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ| ਡੇਰਾ ਮੁਖੀ ਨੂੰ ਸਜਾ ਸੁਣਾਏ ਜਾਣ ਦੀ ਹਾਲਤ ਨੂ ੰ ਦੇਖਦਿਆਂ ਪੰਜਾਬ ਅਤੇ ਹਰਿਆਣਾ ਪੁਲੀਸ ਨੇ ਅਲਰਟ ਜਾਰੀ ਕੀਤਾ ਸੀ| ਸੁਣਵਾਈ ਤੋਂ ਪਹਿਲਾਂ ਸੀ.ਬੀ.ਆਈ. ਦੀ ਸਪੈਸ਼ਲ ਕੋਰਟ ਦਾ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ| ਕੋਰਟ ਕੈਂਪਸ ਅਤੇ ਨੇੜੇ-ਤੇੜੇ ਦਾ ਇਲਾਕਾ ਛਾਉਣੀ ਵਿੱਚ ਤਬਦੀਲ ਹੋ ਗਿਆ| ਰਾਮ ਰਹੀਮ ਨੂੰ ਸਜ਼ਾ ਤੋਂ ਬਾਅਦ ਪਿਛਲੀ ਵਾਰ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ| ਡੇਰਾ ਮੁਖੀ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਮੀਡੀਆ ਨੂੰ ਅਦਾਲਤ ਵਿੱਚ ਜਾਣ ਦੀ ਆਗਿਆ ਨਹੀਂ ਸੀ|

Leave a Reply

Your email address will not be published. Required fields are marked *