ਜਥੇਦਾਰ ਕੁੰਭੜਾ ਨੇ ਸ੍ਰੀ ਹਜੂਰ ਸਾਹਿਬ ਦੀ ਯਾਤਰਾ ਲਈ ਗੱਡੀਆਂ ਦੇ ਕਾਫਲੇ ਨੂੰ ਝੰਡੀ ਦੇ ਕੇ ਰਵਾਨਾ ਕੀਤਾ

ਐਸ ਏ ਐਸ ਨਗਰ, 19 ਦਸੰਬਰ (ਸ.ਬ.) ਸ੍ਰੀ ਹਜੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਉਪਰ ਜਾਣ ਵਾਲੀਆਂ ਸੰਗਤਾਂ ਵਡਭਾਗੀਆਂ ਹਨ, ਜਿਹਨਾਂ ਨੂੰ ਗੁਰੂ ਸਾਹਿਬਾਨ ਦੀ ਪਵਿੱਤਰ ਛੋਹ ਪ੍ਰਾਪਤ ਉਪਰੋਕਤ ਥਾਵਾਂ ਦੀ ਇਤਿਹਾਸਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ| ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਸ੍ਰੀ ਹਜੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਉਪਰ ਜਾਣ ਵਾਲੀਆਂ 4 ਗੱਡੀਆਂ ਦੇ ਕਾਫਲੇ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ| ਇਸ ਮੌਕੇ ਸੰਗਤਾਂ ਵਲੋਂ ਜਥੇਦਾਰ ਕੁੰਭੜਾ ਦਾ ਸਨਮਾਨ ਵੀ ਕੀਤਾ ਗਿਆ| ਇਸ ਮੌਕੇ ਜਥੇਦਾਰ ਕੁੰਭੜਾ ਨੇ ਕਿਹਾ ਕਿ ਹਰ ਸਿੱਖ ਦਾ ਫਰਜ ਬਣਦਾ ਹੈ ਕਿ ਉਹ ਆਪਣੇ ਗੁਰੂ ਸਾਹਿਬਾਨ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਜਰੂਰ ਕਰੇ|
ਇਸ ਮੌਕੇ ਗੁਰਦੁਆਰਾ ਸੈਕਟਰ-78 ਦੇ ਚੇਅਰਮੈਨ ਸ੍ਰੀ ਭੁਪਿੰਦਰ ਸਿੰਘ ਸੋਮਲ ਨੇ ਦੱਸਿਆ ਕਿ ਇਸ ਯਾਤਰਾ ਵਿਚ 250 (ਦੇ ਕਰੀਬ) ਸੰਗਤਾਂ ਦਾ ਜਥਾ ਜਾ ਰਿਹਾ ਹੈ, ਜੋ ਕਿ ਸ੍ਰੀ ਹਜੂਰ ਸਾਹਿਬ, ਸ੍ਰੀ ਪਟਨਾ ਸਾਹਿਬ ਅਤੇ ਹੋਰ ਅਨੇਕਾਂ ਹੀ ਗੁਰਧਾਮਾਂ ਦੀ ਯਾਤਰਾ ਕਰੇਗਾ| ਉਹਨਾਂ ਦੱਸਿਆ ਕਿ ਇਸ ਯਾਤਰਾ ਤੇ ਜਾਣ ਵਾਲੇ ਯਾਤਰੂਆਂ ਦੀ ਹੌਂਸਲਾ ਅਫਜਾਈ ਲਈ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਵੀ ਅੱਜ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾ ਕੇ ਗਏ ਹਨ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਦਲ ਜਿਲਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਸ ਹਰਮਨਪ੍ਰੀਤ ਸਿੰਘ ਪ੍ਰਿੰਸ, ਕੌਂਸਲਰ ਸੁਰਿੰਦਰ ਸਿੰਘ ਰੋਡਾ, ਗੁਰਦੁਆਰਾ ਸਾਹਿਬ ਸੈਕਟਰ 78 ਦੇ ਪ੍ਰਧਾਨ ਸਰਬਜੀਤ ਸਿੰਘ, ਸੱਜਣ ਸਿੰਘ, ਬਸੰਤ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਸੰਧੂ, ਚਰਨਪ੍ਰੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *