ਜਥੇਦਾਰ ਬਲਦੇਵ ਸਿੰਘ ਨੂੰ ਅੰਤਿਮ ਵਿਦਾਇਗੀ ਦਿਤੀ

ਐਸ ਏ ਐਸ ਨਗਰ, 15 ਨਵੰਬਰ (ਸ.ਬ) ਪ੍ਰਸਿੱਧ ਸਮਾਜ ਸੇਵਕ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਬਲਦੇਵ ਸਿੰਘ ਦਾ ਅੱਜ ਦੁਪਹਿਰ 12 ਵਜੇ ਮੁਹਾਲੀ ਦੇ ਸਮਸ਼ਾਨਘਾਟ ਵਿਚ ਅੰਤਿਮ ਸਸਕਾਰ ਕਰ ਦਿਤਾ ਗਿਆ| ਉਹਨਾਂ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੇ ਤਿੰਨ ਪੁੱਤਰਾਂ ਦਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਨੇ ਇੱਕਠਿਆਂ ਅਗਨੀ ਦਿਖਾਈ| ਜਥੇਦਾਰ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਉਹਨਾਂ ਦੇ ਫੁੱਲਾਂ ਦੀ ਰਸਮ ਭਲਕੇ 16 ਨਵੰਬਰ ਨੂੰ ਕੀਤੀ ਜਾਵੇਗੀ|
ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ, ਕਾਂਗਰਸੀ ਆਗੂ ਹਰਕੇਸ਼ ਮੱਛਲੀਕਲਾਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਬੀਬੀ ਲਖਵਿੰਦਰ ਕੌਰ ਗਰਚਾ, ਨਗਰ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਅਮਰਜੀਤ ਸਿੰਘ ਬੈਦਵਾਨ (ਮੈਨੇਜਰ ਸੰਤ ਈਸ਼ਰ ਸਿੰਘ ਸਕੂਲ ਮੁਹਾਲੀ) ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਸੀਨੀਅਰ ਆਗੂ ਅਮਨਦੀਪ ਸਿੰਘ ਆਬਿਆਨਾ, ਰਾਜਾ ਮੁਹਾਲੀ, ਅਮਰੀਕ ਸਿੰਘ ਮੁਹਾਲੀ, ਹਰਮਿੰਦਰ ਸਿੰਘ ਢਿਲੋਂ, ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕੁਲਜੀਤ ਸਿੰਘ ਬੇਦੀ, ਮਨਮੋਹਨ ਸਿੰਘ ਲੰਗ, ਮਰਹੂਮ ਆਗੂ ਰਾਜਵੀਰ ਪਡਿਆਲਾ ਦੀ ਪਤਨੀ ਸੋਨੀਆ ਪਡਿਆਲਾ ਤੇ ਪੁੱਤਰ ਅਰਮਾਨ ਪਡਿਆਲਾ, ਗੁਰਚਰਨ ਸਿੰਘ ਭੰਵਰਾ, ਅਕਾਲੀ ਦਲ ਅੰਮ੍ਰਿਤਸਰ ਦੇ ਸਰਪ੍ਰਸਤ ਦਲਜੀਤ ਸਿੰਘ ਕੁੰਭੜਾ,ਪ੍ਰੋ ਮੇਹਰ ਸਿੰਘ ਮੱਲੀ, ਗੁਰਸੇਵ ਸਿੰਘ ਹਰਪਾਲਪੁਰ, ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ ਅਤੇ ਮੈਂਬਰ, ਬੀ ਐਮ ਡੀ ਸਕੂਲ ਦਾ ਸਟਾਫ, ਪਰਿਵਾਰਕ ਮੈਂਬਰ ਤੇ ਅਨੇਕਾਂ ਸਮਾਜ ਸੇਵੀ ਆਗੂ ਵੀ ਮੌਜੂਦ ਸਨ|

Leave a Reply

Your email address will not be published. Required fields are marked *