ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਪੰਚਕੂਲਾ, 29 ਅਸਗਤ (ਸ.ਬ.) ਬੀ. ਕੇ. ਐਮ. ਵਿਸ਼ਵਾਸ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ| ਇਸ ਮੌਕੇ ਛੋਟੇ ਬੱਚਿਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਬਾਲ ਅਵਸਥਾ ਦੀਆਂ ਖੁਬਸੂਰਤ ਝਾਂਕੀਆਂ ਪੇਸ਼ ਕੀਤੀਆਂ ਗਈਆਂ| ਇਸ ਮੌਕੇ ਜੂਨੀਅਰ ਵਿੰਗ ਦੇ ਬੱਚੇ ਫੈਂਸੀ ਕੱਪੜੇ ਪਾ ਕੇ ਆਏ| ਜਦੋਂਕਿ ਸੀਨੀਅਰ ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੇ ਗੀਤਾਂ ਤੇ ਨਾਚ ਪੇਸ਼ ਕੀਤਾ ਗਿਆ| ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਲਿਮਾ ਵਿਸ਼ਵਾਸ ਨੇ ਕਿਹਾ ਕਿ ਇਹ ਤਿਉਹਾਰ ਸਾਡੇ ਸਭਿਆਚਾਰ ਦਾ ਪ੍ਰਤੀਕ ਹਨ| ਉਨ੍ਹਾਂ ਕਿਹਾ ਕਿ ਇਨ੍ਹਾਂ ਤਿਉਹਾਰਾਂ ਦਾ ਆਨੰਦ ਉਦੋਂ ਹੋਰ ਵੱਧ ਜਾਂਦਾ ਹੈ ਜਦੋਂ ਬੱਚੇ ਮਿਲ ਕੇ ਇਨ੍ਹਾਂ ਨੂੰ ਮਨਾਉਂਦੇ ਹਨ| ਉਨ੍ਹਾਂ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਦੱਸੇ ਰਾਹ ਤੇ ਚਲਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਵਿੱਚ ਧਰਮ ਦੀ ਪਾਲਣਾ ਕਰਨੀ ਚਾਹੀਦੀ ਹੈ|

Leave a Reply

Your email address will not be published. Required fields are marked *