ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ ਵਲੋਂ ਜਿਲਾ ਸਿੱਖਿਆ ਅਫਸਰ ਨਾਲ ਮੁਲਾਕਾਤ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੁਹਾਲੀ ਇਕਾਈ ਦੇ ਆਗੂਆਂ ਜਸਵੀਰ ਸਿੰਘ ਗੜਾਂਗ ਦੀ ਅਗਵਾਈ ਹੇਠ ਮੁਹਾਲੀ ਦੇ ਨਵੇਂ ਆਏ ਜਿਲ੍ਹਾ ਸਿੱਖਿਆ ਅਫਸਰ ਸੈ ਸਿ ਸ਼ਰਨਜੀਤ ਸਿੰਘ ਨਾਲ ਮੁਲਾਕਾਤ ਕੀਤੀ| ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਸਿਖਿਆ ਅਫਸਰ ਸੈ ਸਿ ਸ਼ਰਨਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ| ਪੰਜਾਬ ਸਰਕਾਰ ਵਲੋਂ ਵੱਖ ਵੱਖ ਸਮੇਂ ਜਾਰੀ ਹਦਾਇਤਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਲਾਗੂ ਕੀਤਾ ਜਾਵੇਗਾ| ਉਹਨਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ| ਇਸ ਮੌਕੇ ਫੈਡਰੇਸ਼ਨ ਆਗੂਆਂ ਵਲੋਂ ਜਿਲਾ ਸਿੱਖਿਆ ਅਫਸਰ ਸੈ ਸਿ ਦਾ ਸਨਮਾਨ ਵੀ ਕੀਤਾ ਗਿਆ| ਇਸ ਮੌਕੇ ਗੁਰਮਨਜੀਤ ਸਿੰਘ, ਬਲਜਿੰਦਰ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ, ਜਸਵੀਰ ਕੌਰ, ਸ਼ਿੰਦਰਪਾਲ ਕੌਰ, ਸਤਿੰਦਰਜੀਤ ਕੌਰ, ਦਿਲਬਾਗ ਸਿੰਘ, ਯਾਦਵਿੰਦਰ ਸਿੰਘ, ਸੁਖਵਿੰਦਰ ਪਾਲ ਸਿੰਘ ਸੁੱਖੀ ਅਤੇ ਪ੍ਰਾਇਮਰੀ ਵਿੰਗ ਦੇ ਜਿਲਾ ਪ੍ਰਧਾਨ ਦਵਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *