ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਵੱਲੋਂ ਕਿਸਾਨ ਵਿਰੋਧੀ ਬਿੱਲ ਤੁਰੰਤ ਰੱਦ ਕਰਨ ਦੀ ਮੰਗ

ਚੰਡੀਗ੍ਹੜ, 19 ਸਤੰਬਰ (ਸ.ਬ.) ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਦੀ ਮੀਟਿੰਗ ਸੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਬੁਲਾਰਿਆ ਵਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਾਰਲੀਮੈਂਟ ਵਿੱਚ ਪਾਸ ਕੀਤੇ ਗਏ ਨਵੇਂ ਕਿਸਾਨ ਵਿਰੋਧੀ ਬਿੱਲਾਂ ਨੂੰ ਤੁਰੰਤ ਰੱਦ ਕੀਤਾ ਜਾਵੇ|
ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਕਿਸਾਨ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਖਦਸਾ ਹੈ ਕਿ ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਕਾਰਪੋਰੇਟ ਘਰਾਣੇ ਖੇਤੀ ਉਤਪਾਦਨਾਂ ਤੇ ਕਬਜਾ ਕਰ ਲੈਣਗੇ| ਉਹਨਾਂ ਕਿਹਾ ਕਿ ਕਿਸਾਨਾ ਕੋਲ ਇਨੀ ਸਮਰਥਾ ਵੀ ਨਹੀਂ ਹੈ ਕਿ ਉਹ ਆਪਣੀਆਂ ਖੇਤੀ ਜਿਨਸਾਂ ਨੂੰ ਦੂਰ ਦੁਰਾਡੇ ਵੇਚ ਕੇ ਵੱਧ ਮੁੱਲ ਵੱਟ ਸਕਣ| ਛੋਟੇ ਕਿਸਾਨ ਪਹਿਲਾ ਹੀ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਹਨ ਅਤੇ ਮੌਜੂਦਾ ਨੌਜਵਾਨ ਪੀੜ੍ਹੀ ਪਹਿਲਾ ਹੀ ਵਿਦੇਸ਼ਾਂ ਵੱਲ ਭੱਜ ਰਹੀ ਹੈ|
ਬੁਲਾਰਿਆਂ ਨੇ ਕਿਹਾ ਕਿ  ਇਨ੍ਹਾਂ ਬਿੱਲਾਂ ਦੇ ਲਾਗੂ ਹੋਣ ਨਾਲ ਕਿਸਾਨਾਂ ਵਿਚ ਨਿਰਾਸ਼ਾ ਵੱਧ ਗਈ ਹੈ| ਇਸ ਲਈ ਕੇਂਦਰ ਸਰਕਾਰ ਕਿਸਾਨ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਤੁਰੰਤ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢੇ| ਉਹਨਾਂ ਕਿਹਾ ਕਿ  ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੱਢਿਆ ਗਿਆ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ| ਇਸਦੇ ਨਾਲ ਹੀ ਮੰਗ ਕੀਤੀ ਗਈ ਕਿ ਮੁਲਾਜਮਾਂ ਦੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਕਾਫੀ ਸਮੇਂ ਤੋਂ ਲੰਬਿਤ ਪਿਆ ਪੇਅ-ਕਮਿਸ਼ਨ ਤੁਰੰਤ ਲਾਗੂ ਕੀਤਾ ਜਾਵੇ| 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਬਰਾੜ, ਪ੍ਰਭਦਜੀਤ ਸਿੰਘ, ਜਸਵੀਰ ਸਿੰਘ ਗੜਾਂਗ, ਅਰੁਣ ਕੁਮਾਰ, ਰਣਜੀਤ ਸੋੰਘ ਸਿੰਧੂ, ਸੁਰਿੰਦਰ ਕੁਮਾਰ ਸੈਣੀ, ਕਪਲਦੇਵ ਪ੍ਰਾਸਰ, ਸੁਦੇਸ਼ ਕਮਲ ਸ਼ਰਮਾ, ਮੁਹੇਸ਼ ਸ਼ਰਮਾ, ਪ੍ਰਦੀਪ ਸਿੰਘ ਰੰਧਾਵਾ, ਯਾਦਵਿੰਦਰ ਸਿੰਘ ਕੰਧੋਲਾ, ਸ਼ੇਰ ਸਿੰਘ ਵੀ ਸ਼ਾਮਿਲ ਸਨ|

Leave a Reply

Your email address will not be published. Required fields are marked *