ਜਰਨੈਲ ਸਿੰਘ ਨੇ ਦਿੱਤਾ ਦਿੱਲੀ ਵਿਧਾਨ ਸਭਾ ਤੋਂ ਅਸਤੀਫਾ, ਬਾਦਲ ਖਿਲਾਫ ਲੜਨਗੇ ਚੋਣ

ਚੰਡੀਗੜ੍ਹ,  6 ਜਨਵਰੀ (ਸ.ਬ.) ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਅੱਜ ਦਿੱਲੀ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ|  ਜਿਕਰਯੋਗ ਹੈ ਕਿ ਜਰਨੈਲ ਸਿੰਘ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਮੁਕਾਬਲੇ ਤੇ ਹਲਕਾ ਲੰਬੀ ਤੋਂ ਚੋਣ ਮੈਦਾਨ ਵਿਚ ਨਿੱਤਰੇ ਹਨ| ਦਿੱਲੀ ਦੇ ਰਾਜੌਰੀ ਗਾਰਡਨ ਸੀਟ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ 2014 ਵਿੱਚ ਪਾਰਟੀ ਦੀ ਟਿਕਟ ਤੇ ਪੱਛਮੀ ਦਿੱਲੀ ਤੋਂ ਲੋਕ ਸਭਾ ਸੀਟ ਤੋਂ ਚੋਣ ਲੜੇ ਸਨ, ਇਸ ਦੌਰਾਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ|
ਦੂਜੇ ਪਾਸੇ ਇਕ ਨਿੱਜੀ ਚੈਨਲ ਦੇ ਮਾਲਕ ਮਹਿੰਦਰਪਾਲ ਸਿੰਘ ਪਾਲੀ ਨੇ  ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਦੀ ਅਗਵਾਈ ਵਿੱਚ ‘ਆਪ’ ਦਾ ਝਾੜੂ ਫੜ ਲਿਆ|

Leave a Reply

Your email address will not be published. Required fields are marked *