ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਭਗਵੰਤ ਮਾਨ ਨੇ ਭਰਿਆ ਨਾਮਜ਼ਦਗੀ ਪੱਤਰ

ਜਲਾਲਾਬਾਦ, 18 ਜਨਵਰੀ (ਸ.ਬ.) ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ  ਅੱਜ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ ਜਲਾਲਾਬਾਦ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ| ਭਗਵੰਤ ਮਾਨ ਨੇ ਰਿਟਰਨਿੰਗ ਅਧਿਕਾਰੀ ਅਵਿਕੇਸ਼ ਗੁਪਤਾ ਨੂੰ ਆਪਣੇ ਨਾਮਜ਼ਦਗੀ ਪੱਤਰ ਸੌਂਪੇ| ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ| ਜ਼ਿਕਰਯੋਗ ਹੈ ਕਿ ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ, ਇਸ ਲਈ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਵੱਡੀ ਗਿਣਤੀ ਵਿੱਚ ਆਪੋ-ਆਪਣੇ ਇਲਾਕੇ ਵਿੱਚ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ|

Leave a Reply

Your email address will not be published. Required fields are marked *