ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਵਜੋਤ ਸਿੱਧੂ ਵੱਲੋਂ ਛਾਪਾ

ਜਲੰਧਰ, 14 ਜੂਨ (ਸ.ਬ.) ਪੰਜਾਬ ਦੇ ਕੈਬਨਿਟ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਜਲੰਧਰ ਦੇ ਨਗਰ ਨਿਗਮ ਦਫਤਰ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਅਚਾਨਕ ਛਾਪੇਮਾਰੀ ਕੀਤੀ ਗਈ| ਇਸ ਦੇ ਨਾਲ ਹੀ ਉਨ੍ਹਾਂ ਨੇ ਹਵੇਲੀ ਵਿੱਚ ਕਾਰਪੋਰੇਸ਼ਨ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕੀਤੀ|
ਨਵਜੋਤ ਸਿੰਘ ਸਿੱਧੂ ਰਾਮਾਂਮੰਡੀ ਤੋਂ ਹੁੰਦੇ ਹੋਏ ਜੰਡੂ ਸਿੰਘਾ ਅਤੇ ਮਕਸੂਦਾਂ ਪਹੁੰਚੇ, ਜਿੱਥੇ ਉਨ੍ਹਾਂ ਨੇ ਇਨ੍ਹਾਂ ਇਲਾਕਿਆਂ ਵਿੱਚ ਗੈਰ ਕਾਨੂੰਨੀ ਕਾਲੋਨੀਆਂ ਦਾ ਜਾਇਜ਼ਾ ਲਿਆ| ਛਾਪੇਮਾਰੀ ਦੌਰਾਨ ਗੁਰੂ ਸੰਤ ਕਾਲੋਨੀ ਵਿੱਚ ਸਿੱਧੂ ਨੇ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਗਈਆਂ ਕਾਲੋਨੀਆਂ ਦੇ ਗੇਟ ਤੁੜਵਾ ਦਿੱਤੇ| ਸਿੱਧੂ ਨੇ ਨਾਜਾਇਜ਼ ਕਾਲੋਨੀਆਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਕਰਨ ਦੇ ਆਦੇਸ਼ ਦਿੰਦੇ ਹੋਏ ਕਿਹਾ ਕਿ ਨਾਜਾਇਜ਼ ਕਾਲੋਨੀਆਂ ਕੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ| ਇਸ ਮੌਕੇ ਸਿੱਧੂ ਦੇ ਨਾਲ ਵਿਧਾਇਕ ਪ੍ਰਗਟ ਸਿੰਘ ਵੀ ਮੌਜੂਦ ਰਹੇ|

Leave a Reply

Your email address will not be published. Required fields are marked *