ਜਲੰਧਰ : ਭਾਰਗਵ ਕੈਂਪ ਵਿੱਚ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ , 29 ਜਨਵਰੀ (ਸ.ਬ.) ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਦੇਰ ਰਾਤ ਇਕ ਦੁੱਧ ਵਿਕਰੇਤਾ ਤੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਉਕਤ ਨੌਜਵਾਨਾਂ ਦੇ ਭੱਜਣ ਦੀ ਸੀ.ਸੀ. ਟੀ. ਵੀ. ਫੁਟੇਜ਼ ਸਾਹਮਣੇ ਆਈ ਹੈ। ਪੁਲੀਸ ਨੇ 3 ਦੋਸ਼ੀਆਂ ਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਦੇ ਕਾਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਹੈਪੀ ਦੇ ਰੂਪ ਵਿੱਚ ਹੋਈ ਹੈ, ਜੋਕਿ ਇਕ ਦੁੱਧ ਵਿਕਰੇਤਾ ਹੈ।

ਨੌਜਵਾਨ ਹੈਪੀ ਤੇ ਹੋਏ ਹਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਉਸ ਦੇ ਦੋਸਤ ਨੇ ਦੱਸਿਆ ਕਿ ਭਾਰਗਵ ਕੈਂਪ ਵਿੱਚ ਦੇਰ ਰਾਤ ਤਿੰਨ ਦੋਸਤ ਇਕੱਠੇ ਬੈਠੇ ਸਨ। ਇੰਨੇ ਵਿੱਚ 40 ਤੋਂ 50 ਨੌਜਵਾਨਾਂ ਨੇ ਹਮਲਾ ਕਰ ਦਿੱਤਾ, ਜਿਨ੍ਹਾਂ ਵਿੱਚੋਂ ਤਿੰਨ ਨੂੰ ਉਹ ਪਛਾਣਦੇ ਸਨ ਅਤੇ ਉਨ੍ਹਾਂ ਬਾਰੇ ਪੁਲੀਸ ਨੂੰ ਦੱਸ ਦਿੱਤਾ ਗਿਆ ਹੈ। ਹਮਲਾਵਰ ਜੋਹਾਨੀ ਲੱਕੀ ਅਤੇ ਮੁਕੁਲ ਨੇ ਆਪਣੇ ਸਾਥੀਆਂ ਦੇ ਨਾਲ ਦੋਸਤ ਤੇ ਹਮਲਾ ਕਰ ਦਿੱਤਾ ਸੀ।

ਮਾਮਲੇ ਦੀ ਜਾਂਚ ਕਰ ਰਹੇ ਏ. ਸੀ. ਪੀ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਭਾਰਗਵ ਕੈਂਪ ਇਲਾਕੇ ਵਿੱਚ ਅੱਧੀ ਦਰਜਨ ਤੋਂ ਉੱਪਰ ਨੌਜਵਾਨਾਂ ਨੇ ਇਕ ਨੌਜਵਾਨ ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਉਸ ਦਾ ਆਪਰੇਸ਼ਨ ਡਾਕਟਰਾਂ ਵੱਲੋਂ ਕੀਤਾ ਗਿਆ। ਨੌਜਵਾਨ ਦੇ ਹੋਸ਼ ਵਿੱਚ ਆਉਣ ਤੋਂ ਬਾਅਦ ਨੌਜਵਾਨ ਦੇ ਬਿਆਨਾਂ ਦੇ ਆਧਾਰ ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਹਮਲਾਵਰਾਂ ਵੱਲੋਂ ਭੱਜਣ ਦੀ ਸੀ.ਸੀ.ਟੀ.ਵੀ. ਫੁਟੇਜ਼ ਸਾਹਮਣੇ ਆਈ ਹੈ। ਪੁਲੀਸ ਆਪਣੀ ਕਾਰਵਾਈ ਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰੇਗੀ।

Leave a Reply

Your email address will not be published. Required fields are marked *