ਜਲੰਧਰ ਵਿੱਚ ਗੈਸ ਸਿਲੰਡਰ ਫਟਣ ਕਾਰਨ ਧਮਾਕਾ

ਜਲੰਧਰ, 7 ਜਨਵਰੀ (ਸ.ਬ.) ਜਲੰਧਰ ਦੇ ਜੀ.ਟੀ.ਬੀ. ਨਗਰ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਥੇ ਇਕ ਕੋਠੀ ਵਿਚ ਗੈਸ ਸਿਲੰਡਰ ਫਟਣ ਕਾਰਨ ਧਮਾਕਾ ਹੋ ਗਿਆ। ਧਮਾਕੇ ਦੇ ਸੂਚਨਾ ਮਿਲਦੇ ਹੀ ਤੁਰੰਤ ਫਾਇਰ ਬਿ੍ਰਗੇਡ ਨੂੰ ਸੂਚਿਤ ਕੀਤਾ ਗਿਆ।
ਕੋਠੀ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੀ ਰਸੋਈ ਵਿੱਚੋਂ ਧੂੰਆਂ ਨਿਕਲਦਾ ਨਜ਼ਰ ਆਇਆ। ਧੂੰਆਂ ਨਿਕਲਦਾ ਵੇਖ ਕੇ ਉਹ ਆਪਣੀ ਛੱਤ ਤੋਂ ਗੁਆਂਢੀ ਦੀ ਛੱਤ ਤੇ ਆ ਗਏ ਅਤੇ ਇੰਨੇ ਵਿੱਚ ਘਰ ਵਿੱਚ ਅੱਗ ਫੈਲ ਗਈ। ਕੁਝ ਦੇਰ ਬਾਅਦ ਗੈਸ ਸਿਲੰਡਰ ਵਿੱਚ ਧਮਾਕਾ ਹੋ ਗਿਆ। ਫਾਇਰ ਬਿ੍ਰਗੇਡ ਦੀਆਂ ਗੱਡੀਆਂ ਸਮੇਂ ਤੇ ਨਹੀਂ ਪਹੁੰਚ ਸਕੀਆਂ, ਜਿਸ ਕਾਰਨ ਅੱਗ ਲੱਗਣ ਨਾਲ ਉਨ੍ਹਾਂ ਦੇ ਘਰ ਦਾ ਕਾਫੀ ਨੁਕਸਾਨ ਹੋਇਆ।

Leave a Reply

Your email address will not be published. Required fields are marked *