ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਦੀ ਜੱਥੇਬੰਦੀ ਦੀ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ

ਐਸ.ਏ.ਐਸ. ਨਗਰ, 1 ਅਗਸਤ (ਸ.ਬ.) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਲੈਰੀਕਲ ਅਮਲੇ ਦੀ ਜੱਥੇਬੰਦੀ ਮਨਿਸਟੀਰੀਅਲ ਸਟਾਫ                 ਐਸੋਸੀਏਸ਼ਨ ਜਿਲ੍ਹਾ ਰੋਪੜ ਅਤੇ ਮੁਹਾਲੀ ਦੀ ਮਹੀਨਾਵਾਰ ਮੀਟਿੰਗ ਹਲਕਾ ਪ੍ਰਧਾਨ ਨਵਵਰਿੰਦਰ ਸਿੰਘ ਨਵੀ ਦੀ ਪ੍ਰਧਾਨਗੀ ਹੇਠ  ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕੀਤੀ ਗਈ| 
ਇਸ ਬਾਰੇ ਜਾਣਕਾਰੀ ਦਿੰਦਿਆਂ ਕਰਮਚਾਰੀ ਆਗੂ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ  ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ| ਇਸ ਦੌਰਾਨ ਕਲੈਰੀਕਲ ਅਮਲੇ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਅਤੇ ਵਿਭਾਗ ਦੇ ਮੁੱਖ ਦਫਤਰ ਅਤੇ ਫੀਲਡ ਦਫਤਰਾਂ ਦੀ ਸੀਨੀਅਰਤਾ ਸੂਚੀ ਇਕੱਠੀ ਕਰਨ ਹਿੱਤ ਫੈਸਲਾ ਲਿਆ ਗਿਆ| ਇਸ ਦੇ ਨਾਲ ਹੀ ਪਿਛਲੇ ਦਿਨੀਂ ਸਰਕਾਰ ਵੱਲੋਂ  ਲਏ ਗਏ ਮੁਲਾਜ਼ਮ ਮਾਰੂ ਫੈਸਲੇ ਦੇ ਵਿਰੋਧ ਵਿੱਚ 6 ਅਗਸਤ ਤੋਂ ਸਰਕਾਰ ਖਿਲਾਫ ਸੰਘਰਸ਼ ਕਰਨ ਬਾਰੇ ਵਿਚਾਰ ਕੀਤਾ ਗਿਆ| 
ਮੀਟਿੰਗ ਵਿੱਚ ਜੱਥੇਬੰਦੀ ਦੇ ਆਗੂ ਹਰਜੀਤ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਕੌਰ ਰੋਪੜ, ਬਲਰਾਜ ਆਨੰਦਪੁਰ ਸਾਹਿਬ ਅਤੇ ਸੂਰਜ ਸ਼ਰਮਾ ਹਾਜ਼ਿਰ ਸਨ|

Leave a Reply

Your email address will not be published. Required fields are marked *