ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ਨੂੰ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ : ਜਸਵੀਰ ਸਿੰਘ

ਐਸ.ਏ.ਐਸ. ਨਗਰ, 7 ਸਤੰਬਰ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਿਤ ਪਿੰਡ ਰਕੌਲੀ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਦੀਆਂ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇਗਾ ਅਤੇ ਵਿਦਿਆਲਿਆ ਦੇ ਆਲੇ-ਦੁਆਲੇ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ| ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਜਸਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਕੂਲ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ| ਉਨ੍ਹਾਂ ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਭਿਆ ਗੁਪਤਾ ਤੋਂ ਸਕੂਲ ਦੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ|
ਸਕੂਲ ਦੀ ਪ੍ਰਿੰਸੀਪਲ ਨੇ ਇਸ ਮੌਕੇ ਸਕੂਲ ਦੇ ਆਲੇ-ਦੁਆਲੇ ਦੀ ਸਫਾਈ ਦੇ ਨਾਲ-ਨਾਲ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਵੀ ਕੀਤੀ| ਸਕੂਲ ਵਿਚ ਵਿਸ਼ੇਸ਼ ਲੈਬ ਬਣਾਉਣ ਲਈ ਕਮਰੇ ਲਈ ਮਾਲੀ ਮੱਦਦ ਦੀ ਮੰਗ ਵੀ ਕੀਤੀ| ਇਸ ਮੌਕੇ ਡਿਪਟੀ ਡੀ.ਓ. ਰਵਿੰਦਰ ਕੌਰ, ਅਧਿਆਪਕ ਅਤੁਲ ਸ਼ਰਮਾ ਸਮੇਤ ਹੋਰ ਅਧਿਕਾਰੀ ਅਤੇ ਨਵੋਦਿਆ ਵਿਦਿਆਲਿਆ ਵਿਚ ਪੜ੍ਹ ਰਹੇ ਕੁਝ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ|

Leave a Reply

Your email address will not be published. Required fields are marked *