ਜਸਬੀਰ ਸਿੰਘ ਮਣਕੂ ਵਲੋਂ ਚੋਣ ਮੁਹਿੰਮ ਤੇਜ਼

ਐਸ.ਏ.ਐਸ. ਨਗਰ,4 ਫਰਵਰੀ (ਜਸਵਿੰਦਰ ਸਿੰਘ) 14 ਫਰਵਰੀ ਨੂੰ ਹੋਣ ਵਾਲੀਆਂ ਮੁਹਾਲੀ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 22 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਕੌਂਸਲਰ ਸz. ਜਸਬੀਰ ਸਿੰਘ ਮਣਕੂ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਆਪਣੇ ਵਾਰਡ ਵਿੱਚ ਪੈਂਦੇ ਐਲ.ਆਈ.ਜੀ. ਮਕਾਨਾਂ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਵਾਰਡ ਦੇ ਵਿਕਾਸ ਵਾਸਤੇ ਕਰਵਾਏ ਗਏ ਕੰਮਾਂ ਨੂੰ ਦੇਖਦਿਆਂ ਲੋਕ ਉਨ੍ਹਾਂ ਨੂੰ ਦੁਬਾਰਾ ਕੌਂਸਲਰ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵਾਰਡ ਵਾਸੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਇਸ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ਉਨ੍ਹਾਂ ਦੇ ਸਮਰਥਕ ਹਾਜ਼ਿਰ ਸਨ।

Leave a Reply

Your email address will not be published. Required fields are marked *