ਜਸਵੀਰ ਕੌਰ ਅਤਲੀ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ

ਐਸ ਏ ਐਸ ਨਗਰ, 8 ਮਾਰਚ (ਸ.ਬ.) ਅਕਾਲੀ ਦਲ ਹਲਕਾ ਮੁਹਾਲੀ ਦੀ ਇੱਕ ਅਹਿਮ ਮੀਟਿੰਗ ਵਿਧਾਨ ਸਭਾ ਹਲਕਾ ਮੁਹਾਲੀ ਦੇ ਪ੍ਰਧਾਨ ਸ੍ਰ.ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਈ , ਜਿਸ ਵਿੱਚ ਅਕਾਲੀ ਦਲ ਵਿੱਚ ਨਵੀਂ ਭਰਤੀ ਨੂੰ ਵਧਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਅਤੇ ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਪਾਰਟੀ ਵਿੱਚ ਨਵੀਂ ਭਰਤੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪਾਰਟੀ ਨੂੰ ਬੂਥ ਲੈਵਲ ਤੱਕ ਮਜਬੂਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਾਰਟੀ ਦੀ ਲੋਕਾਂ ਤਕ ਪਹੁੰਚ ਬਣਾਈ ਜਾ ਰਹੀ ਹੈ|
ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਪੱਖ ਉਪਰ ਫੇਲ੍ਹ ਹੋ ਗਈ ਹੈ ਅਤੇ ਇਸ ਸਰਕਾਰ ਤੋਂ ਨਿਰਾਸ਼ ਲੋਕ ਮੁੜ ਅਕਾਲੀ ਦਲ ਨਾਲ ਜੁੜਨ ਲੱਗ ਪਏ ਹਨ ਅਤੇ ਬਾਦਲ ਸਰਕਾਰ ਦੇ ਰਾਜ ਨੂੰ ਮੁੜ ਯਾਦ ਕਰਨ ਲੱਗ ਪਏ ਹਨ| ਉਹਨਾਂ ਕਿਹਾ ਕਿ ਅਕਾਲੀ ਦਲ ਨਾਲ ਲੋਕਾਂ ਦੇ ਜੁੜਨ ਦਾ ਸਬੂਤ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਪੋਲ ਖੋਲ ਰੈਲੀਆਂ ਵਿੱਚ ਲੋਕਾਂ ਵਲੋਂ ਕੀਤੀ ਜਾਂਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਤੋਂ ਮਿਲ ਜਾਂਦਾ ਹੈ| ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਹੋਰ ਵੀ ਮਜਬੂਤ ਹੋ ਕੇ ਰਾਜਸੀ ਖੇਤਰ ਵਿੱਚ ਵਿਚਰੇਗਾ|
ਇਸ ਮੌਕੇ ਪਾਰਟੀ ਵਲੋਂ ਕੌਂਸਲਰ ਜਸਵੀਰ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ|
ਇਸ ਮੌਕੇ ਗੁਰਮੀਤ ਸਿੰਘ ਸ਼ਾਮਪੁਰ, ਸਿਰੰਦਰ ਸਿੰਘ ਰੋਡਾ, ਸੰਤੋਖ ਸਿੰਘ ਸੰਧੂ, ਹਰਪਾਲ ਸਿੰਘ ਬਰਾੜ, ਡਾ ਮੇਜਰ ਸਿੰਘ (ਸਾਰੇ ਸਰਕਲ ਪ੍ਰਧਾਨ) ਪ੍ਰਭਜੋਤ ਸਿੰਘ, ਅਵਤਾਰ ਸਿੰਘ ਗੋਸਲ ਵੀ ਮੌਜੂਦ ਸਨ|

Leave a Reply

Your email address will not be published. Required fields are marked *