ਜਹਿਰੀਲੀ ਸ਼ਰਾਬ ਕਾਰਣ ਮਰੇ 118 ਵਿਅਕਤੀਆਂ ਨੂੰ ਇਨਸਾਫ ਦਵਾਉਣ ਲਈ ਭਾਜਪਾ ਮਹਿਲਾ ਮੋਰਚਾ ਵਲੋਂ ਰੋਸ ਮੁਜਾਹਰਾ

ਖਰੜ, 6 ਅਗਸਤ (ਸ਼ਮਿੰਦਰ ਸਿੰਘ) ਜਹਿਰੀਲੀ ਸ਼ਰਾਬ ਕਾਰਣ ਮਰੇ 118 ਵਿਅਕਤੀਆ ਨੂੰ ਇਨਸਾਫ ਦਵਾਉਣ ਲਈ ਭਾਜਪਾ ਮਹਿਲਾ ਮੋਰਚਾ ਜਿਲ੍ਹਾ ਮੁਹਾਲੀ ਦੀ ਪ੍ਰਧਾਨ ਤਜਿੰਦਰ ਕੌਰ ਦੀ ਅਗਵਾਈ ਵਿੱਚ ਨਿੱਜਰ ਰੋਡ ਤੇ ਰੋਸ ਮੁਜਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ| 
ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਜਿਲ੍ਹਾ ਪ੍ਰਧਾਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਜਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਵਿਰੋਧ ਵਿੱਚ ਪੂਰੇ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ| ਉਹਨਾਂ ਕਿਹਾ ਕਿ ਇਹ ਰੋਸ ਮੁਜਾਹਰੇ ਉਦੋਂ ਤਕ ਜਾਰੀ ਰਹਿਣਗੇ ਜਦੋਂ ਤੱਕ ਇਸ ਕਾਂਡ ਵਿੱਚ ਸ਼ਾਮਿਲ ਉੱਚ ਅਧਿਕਾਰੀਆ ਅਤੇ ਸਿਆਸੀ ਆਗੂਆਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ|
ਇਸ ਮੌਕੇ ਸੁਨੀਤਾ ਠਾਕੁਰ, ਅਮਰਜੀਤ ਕੌਰ, ਅਮਰਜੀਤ ਕੌਰ, ਮਿਥਲੇਸ਼ ਵੀ ਹਾਜਿਰ ਸਨ| 

Leave a Reply

Your email address will not be published. Required fields are marked *