ਜਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਖਿਲਾਫ ਰੋਸ ਪ੍ਰਗਟਾਇਆ

ਐਸ.ਏ.ਐਸ.ਨਗਰ, 8 ਅਗਸਤ (ਸ.ਬ.) ਸੂਬੇ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਬਾਲਮੀਕੀ ਸ਼ਕਤੀ ਸੰਗਠਨ ਦੇ ਜਨਰਲ ਸਕੱਤਰ ਸ੍ਰ. ਸਰਬਜੀਤ ਸਿੰਘ ਰੋਕੀ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ|
ਇਸ ਮੌਕੇ ਸਰਬਜੀਤ ਸਿੰਘ ਰੋਕੀ ਨੇ ਕਿਹਾ ਕਿ ਬੀਤੇ ਦਿਨੀਂ ਸੂਬੇ ਵਿੱਚ ਜਹਿਰੀਲੀ ਸ਼ਰਾਬ ਪੀਣ ਕਾਰਨ ਵੱਡੀ ਗਿਣਤੀ ਵਿੱਚ ਹੋਣ ਵਾਲੀਆਂ ਮੌਤਾਂ ਲਈ ਸਰਕਾਰ ਜਿੰਮੇਵਾਰ ਹੈ ਕਿਉਂਕਿ ਪ੍ਰਸਾਸ਼ਨ ਦੀ ਸ਼ਹਿ ਤੋਂ ਬਿਨ੍ਹਾਂ ਅਜਿਹਾ ਹੋਣਾ ਸੰਭਵ ਨਹੀਂ ਹੈ| ਉਹਨਾਂ ਕਿਹਾ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੁਲੋਂ ਨੇ ਵੀ ਜਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਲਈ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਇਹ ਸਭ ਸੂਬਾ ਸਰਕਾਰ ਦੀ ਸਰਪ੍ਰਸਤੀ ਹੇਠ ਹੋਇਆ ਹੈ|
ਉਹਨਾਂ ਮੰਗ ਕੀਤੀ ਕਿ ਇਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਅਤੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀ ਦੁਰਘਟਨਾ ਦੁਬਾਰਾ ਨਾ            ਵਾਪਰੇ| ਇਸ ਮੌਕੇ ਪ੍ਰਵੀਨ ਤਾਂਕ, ਜਤਿੰਦਰ ਸਿੰਘ ਰਾਠੋਰ, ਜਿਮੀ, ਬੰਟੀ ਬਜਾਜ ਅਤੇ ਸੁਖਜਿੰਦਰ ਗਿੱਲ ਸ਼ਾਮਿਲ ਸਨ|  

Leave a Reply

Your email address will not be published. Required fields are marked *