ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਕੈਬਿਨੇਟ ਮੰਤਰੀਆਂ ਬਲਬੀਰ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਬਾਹਰ ਧਰਨਾ

ਐਸ.ਏ.ਐਸ.ਨਗਰ, 7 ਅਗਸਤ (ਜਸਵਿੰਦਰ ਸਿੰਘ) ਬੀਤੇ ਦਿਨੀਂ ਸੂਬੇ ਵਿੱਚ ਜਹੀਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੇ ਰੋਸ ਵਜੋਂ ਭਾਰਤੀ ਜਨਤਾ ਯੁਵਾ ਮੋਰਚਾ ਜਿਲ੍ਹਾ ਮੁਹਾਲੀ ਵਲੋਂ ਯੁਵਾ ਪ੍ਰਧਾਨ ਸ੍ਰ. ਭੁਪਿੰਦਰ ਸਿੰਘ ਰਾਠੋਰ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਦੇ   ਫੇਜ਼ 7 ਵਿਚਲੀ ਰਿਹਾਇਸ਼  ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ| ਇਸ ਮੌਕੇ ਪੰਜਾਬ ਵਿੱਚ ਜਹਿਰੀਲੀ ਸ਼ਰਾਬ ਕਾਰਨ ਹੋਈਆਂ ਨਿਰਦੋਸ਼ ਲੋਕਾਂ ਦੀਆਂ ਮੌਤਾਂ ਦੀ ਸੀਬੀਆਈ ਜਾਂ ਹਾਈਕੋਰਟ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ| ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਇਨ੍ਹਾਂ ਮੌਤਾਂ ਲਈ ਕਥਿਤ ਤੌਰ ਤੇ ਜਿੰਮੇਵਾਰ ਕਾਂਗਰਸ ਸਰਕਾਰ ਨੂੰ ਭੰਗ ਕਰਨ ਦੀ ਮੰਗ ਕੀਤੀ ਗਈ ਹੈ| 
ਇਸ ਮੌਕੇ ਭਾਰਤੀ ਯੁਵਾ ਮੋਰਚਾ ਪ੍ਰਧਾਨ ਭੁਪਿੰਦਰ ਸਿੰਘ ਰਾਠੋਰ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਸ਼ਰਾਬ ਮਾਫੀਆ, ਰੇਤ ਮਾਫੀਆ ਅਤੇ ਟਰਾਂਸਪੋਰਟ ਮਾਫੀਆਂ ਵਲੋਂ ਸਰਕਾਰੀ ਖਜਾਨੇ ਨੂੰ ਖੋਰਾ ਲਗਾ ਕੇ ਅੰਨ੍ਹੀ ਲੁੱਟ ਮਚਾਈ ਹੋਈ ਹੈ ਅਤੇ ਕੈਪਟਨ ਸਰਕਾਰ ਇਨ੍ਹਾਂ ਮਾਫੀਆਂ ਨੂੰ ਨੱਥ ਪਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ ਜਿਸ ਕਾਰਨ ਹੁਣ ਪੰਜਾਬ ਵਿੱਚ ਹਰ ਰੋਜ਼ ਬੇਲਗਾਮ ਸ਼ਰਾਬ ਤਸਕਰਾਂ ਵਲੋਂ ਗੈਰ ਕਾਨੂੰਨੀ ਸ਼ਰਾਬ ਘਰ ਘਰ ਸਪਲਾਈ ਕਰਕੇ ਗਰੀਬਾਂ ਦੇ ਘਰਾਂ ਵਿੱਚ ਮੌਤਾਂ ਦੇ ਸੱਥਰ ਵਿਛਾਏ ਜਾ ਰਹੇ ਹਨ| ਉਹਨਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਉਨਾਂ ਦੀਆਂ ਇਹ ਮੰਗਾਂ ਨਾ ਮੰਗੀਆਂ ਗਈਆਂ ਤਾਂ ਉਨ੍ਹਾਂ ਵਲੋਂ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ| 
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ 120 ਤੋਂ ਵੀ ਵੱਧ ਮੌਤਾਂ ਨੇ ਕੈਪਟਨ ਸਰਕਾਰ ਦੇ ਸ਼ਾਸ਼ਨ ਦੀ ਅਸਲੀਅਤ ਸਾਹਮਣੇ ਲਿਆ ਕੇ ਰੱਖ ਦਿੱਤੀ ਹੈ ਜਿਸ ਕਾਰਨ ਲੋਕਾਂ ਵਿੱਚ ਹਰ ਪਾਸੇ ਰੋਸ ਹੈ| ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਹਾਸਿਲ ਕਰਨ ਲਈ ਝੂਠੀ ਸਹੂੰ ਚੁੱਕ ਕੇ ਪੰਜਾਬ ਦੇ ਲੋਕਾਂ ਨੂੰ 4 ਹਫਤਿਆਂ ਦੇ ਅੰਦਰ ਨਸ਼ਾ ਖਤਮ ਕਰਨ ਦਾ ਭਰੋਸਾ ਦਿੱਤਾ ਪਰ ਇਸਤੋਂ ਉਲਟ ਹੁਣ ਸੂਬੇ ਵਿੱਚ ਜਹਿਰੀਲੀ ਸ਼ਰਾਬ ਨਾਲ ਐਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਮਰਨਾ ਕੁਝ ਹੋਰ ਹੀ ਕਹਾਣੀ ਬਿਆਨ ਕਰਦਾ ਹੈ|
ਉਹਨਾਂ ਕਿਹਾ ਕਿ ਨਸ਼ਾ ਮਾਫੀਆ ਘਰਾਂ ਦੇ ਘਰ ਤਬਾਹ ਕਰ ਰਿਹਾ ਹੈ ਅਤੇ ਹੁਣ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੇ ਸਰਕਾਰ ਦੇ ਕੰਮਕਾਜ ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ| ਉਹਨਾਂ ਕਿਹਾ ਕਿ  ਇਸ ਗੈਰ ਕਾਨੂੰਨੀ ਕੰਮ ਵਿੱਚ ਪ੍ਰਸ਼ਾਸ਼ਨਿਕ ਅਤੇ ਰਾਜਸੀ ਲੋਕਾਂ ਦੀ ਸ਼ਮੂਲੀਅਤ ਹੈ ਅਤੇ ਇਨ੍ਹਾਂ ਦੀ ਸਰਪ੍ਰਸਤੀ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਹੀ ਨਹੀਂ ਹੈ ਇਸ ਲਈ ਇਨ੍ਹਾਂ ਮੌਤਾਂ ਤੋਂ ਬਾਅਦ ਛੋਟੇ ਨਸ਼ਾ ਤਸਕਰਾਂ ਦੀ ਫੜੋ ਫੜੀ ਜਾਂ ਕੁੱਝ ਅਧਿਕਾਰੀਆਂ ਨੂੰ ਮੁਅਤਲ ਕਰਨ ਨਾਲ ਮਸਲਾ ਹੱਲ ਹੋਣ ਵਾਲਾ ਨਹੀਂ ਹੈ|
ਇਸ ਮੌਕੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰੀ ਅਸ਼ੋਕ ਝਾ ਅਤੇ ਭਾਜਪਾ ਆਗੂ ਏਕਤਾ ਨਾਗਪਾਲ, ਰਾਜੀਵ ਸ਼ਰਮਾ, ਸੰਜੀਵ ਗੋਇਲ, ਅਨਿਲ ਕੁਮਾਰ ਗੁੱਡੂ, ਮਦਨ ਗੋਇਲ ਅਤੇ ਹੋਰ  ਆਗੂ ਹਾਜਿਰ ਸਨ|  
ਖਰੜ (ਸ਼ਮਿੰਦਰ ਸਿੰਘ) ਇਸ ਦੌਰਾਨ ਖਰੜ ਵਿੱਚ ਭਾਰਤੀ ਜਨਤਾ ਯੁਵਾ ਮੋਰਚਾਂ ਅਤੇ ਭਾਜਪਾ ਦੇ ਆਗੂਆਂ ਵਲੋਂ ਜਹਿਰੀਲੀ ਸ਼ਰਾਬ ਕਾਂਡ ਦੇ ਖਿਲਾਫ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਦੀ ਅਗਵਾਈ ਯੁਵਾ ਮੋਰਚਾ ਦੇ ਸੂਬਾ ਦਫਤਰ ਇੰਚਾਰਜ ਯੂਵਾ ਮੋਰਚਾ ਪੰਜਾਬ ਦੀਪਕ ਰਾਣਾ ਨੇ ਕੀਤੀ|
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਜਹਿਰੀਲੀ ਸ਼ਰਾਬ ਪੀਣ ਨਾਲ 120 ਤੋਂ ਵੱਧ ਹੋਈਆਂ ਮੌਤਾਂ ਨੇ ਕੈਪਟਨ ਸਰਕਾਰ ਦੇ ਸ਼ਾਸ਼ਨ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ| ਉਹਨਾਂ ਕਿਹਾ ਕਿ ਨਸ਼ਾ ਮਾਫੀਆ ਘਰਾਂ ਦੇ ਘਰ ਤਬਾਹ ਕਰ ਰਿਹਾ ਹੈ ਅਤੇ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੇ ਸਰਕਾਰ ਦੇ ਕੰਮਕਾਜ ਤੇ ਸਵਾਲਿਆ ਨਿਸ਼ਾਨ ਲਗਾ ਦਿੱਤਾ ਹੈ| ਉਹਨਾਂ ਕਿਹਾ ਕਿ ਮੌਤਾਂ ਮਗਰੋਂ ਛੋਟੇ ਨਸ਼ਾ ਤਸਕਰਾਂ ਦੀ ਫੜੋ ਫੜੀ ਜਾਂ ਕੁੱਝ ਕੁ ਅਧਿਕਾਰੀਆਂ ਨੂੰ ਮੁਅਤਲ ਕਰਨ ਨਾਲ ਮਸਲਾ ਹੱਲ ਹੋਣ ਵਾਲਾ ਨਹੀਂ ਹੈ ਕਿਉਂਕਿ ਇਸ ਕੰਮ ਵਿੱਚ ਪ੍ਰਸ਼ਾਸ਼ਨਿਕ ਅਤੇ ਰਾਜਸੀ ਲੋਕਾਂ ਦੀ ਸ਼ਮੂਲੀਅਤ ਹੈ ਅਤੇ ਉਨਾਂ ਦੀ ਸਰਪਰੱਸਤੀ ਤੋਂ ਬਿਨਾਂ ਅਜਿਹਾ ਸੰਭਵ ਨਹੀਂ ਹੋ ਸਕਦਾ| 
ਆਗੂਆਂ ਨੇ ਮੰਗ ਕੀਤੀ ਕਿ ਇਸ ਸੰਬੰਧੀ ਜਿੰਮੇਵਾਰ ਅਧਿਕਾਰੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੀੜਿਤ ਪਰਿਵਾਰਾਂ ਨੂੰ ਵੱਧ ਤੋਂ ਵੱਧ ਮੁਆਵਜਾ ਦਿੱਤਾ ਜਾਵੇ| ਇਸਦੇ ਨਾਲ ਹੀ ਮੰਗ ਕੀਤੀ ਗਈ ਇਸ ਦੁਖਾਂਤ ਦੀ ਸੀਬੀਆਈ ਜਾਂ ਹਾਈਕੋਰਟ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਅਸਲੀ ਮਗਰਮੱਛਾਂ ਦੇ ਚੇਹਰੇ ਸਾਹਮਣੇ ਆ ਸਕਣ|
ਇਸ ਮੌਕੇ ਭਾਜਪਾ ਦੇ ਜਿਲ੍ਹਾ ਜਨਰਲ ਸਕੱਤਰ ਭਾਜਪਾ ਮੁਹਾਲੀ ਨਰਿੰਦਰ ਸਿੰਘ ਰਾਣਾ, ਮੰਡਲ ਪ੍ਰਧਾਨ ਖਰੜ ਪਵਨ ਕੁਮਾਰ ਮਨੌਚਾ ਤੋਂ ਇਲਾਵਾ ਸੁਰਿੰਦਰ ਬੱਬਲ ਨਵਾਂਗਾਓ, ਜਸਪ੍ਰੀਤ ਸਿੰਘ ਜੱਸਾ, ਕੂਸ਼ ਰਾਣਾ, ਤਰੁਣ ਗੋਇਲ, ਐਡਵੋਕੇਟ ਨਿਕੂੰਜ ਧਵਨ, ਐਡਵੋਕੇਟ ਤਪਿਸ਼ ਗੋਇਲ, ਪ੍ਰਤੀਕ ਭੰਡਾਰੀ, ਹੈਪੀ ਰਾਣਾ, ਬਬਲੂ ਕੋਰੀ, ਨੀਰਜ ਮੌਰਯਾ, ਦਲੀਪ ਭਾਰਦਵਾਜ, ਮੁਕੇਸ਼ ਕੁਮਾਰ, ਪਰਮ ਸਿੰਘ, ਵਿਸ਼ਨੂੰ ਦੱਤ, ਪ੍ਰਿਸ਼ ਠਾਕੁਰ ਅਤੇ ਰੁਪੈਸ ਪਰਾਸ਼ਰ ਹਾਜਿਰ ਸਨ|

Leave a Reply

Your email address will not be published. Required fields are marked *