ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਅਧੀਨ ਪਾਬੰਦੀ ਹੁਕਮ ਜਾਰੀ

ਜ਼ਿਲ੍ਹੇ ਵਿੱਚ ਹਰ ਕਿਸਮ ਦਾ ਅਸਲਾ/ਹਥਿਆਰ ਲੈ ਕੇ ਚਲਣ ਤੇ 27 ਸਤੰਬਰ ਤੱਕ ਪਾਬੰਦੀ
ਐਸ.ਏ.ਐਸ ਨਗਰ, 24 ਸਤੰਬਰ (ਸ.ਬ.) ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜ ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਲੈ ਕੇ ਚੱਲਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ|
ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ਼ ਅਤੇ ਪੁਲੀਸ ਕਰਮਚਾਰੀਆਂ ਉਪਰ ਲਾਗੂ ਨਹੀਂ ਹੋਵੇਗਾ| ਇਹ ਹੁਕਮ ਮਿਤੀ 27.09.2020 ਤੱਕ ਜਿਲ੍ਹੇ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਰਹਿਣਗੇ|

Leave a Reply

Your email address will not be published. Required fields are marked *