ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਮਿਠਾਈ ਅਤੇ ਕਰਿਆਨਾ ਦੁਕਾਨਦਾਰਾਂ ਨਾਲ ਮੀਟਿੰਗ


ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਤਿਉਹਾਰਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ                ਸੇਫ਼ਟੀ ਟੀਮ ਵਲੋਂ ਮੁੱਲਾਂਪੁਰ ਗ਼ਰੀਬਦਾਸ ਵਿਖੇ ਮਿਠਾਈ ਅਤੇ ਕਰਿਆਨਾ ਦੁਕਾਨਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਾਫ਼-ਸੁਥਰੀ, ਮਿਆਰੀ ਤੇ ਮਿਲਾਵਟ-ਰਹਿਤ ਮਿਠਾਈ ਅਤੇ ਖਾਣ-ਪੀਣ ਦੀਆਂ ਹੋਰ ਵਸਤਾਂ ਦੀ ਵਿਕਰੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿਤੀਆਂ|
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀਆਂ ਵਿਸ਼ੇਸ਼ ਹਦਾਇਤਾਂ ਅਤੇ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਜਿੱਥੇ ਵੱਖ-ਵੱਖ ਥਾਵਾਂ ਤੇ ਚੈÎਕਿੰਗ ਕੀਤੀ ਜਾ ਰਹੀ ਹੈ, ਉਥੇ ਦੁਕਾਨਦਾਰਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ ਜਾ ਰ ਹੀਆਂ  ਹਨ ਤਾਂਕਿ ਵਿਸ਼ੇਸ਼ ਤੌਰ ਤੇ ਤਿਉਹਾਰਾਂ ਦੇ ਸੀਜ਼ਨ ਵਿਚ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਚੀਜ਼ਾਂ ਉਪਲਭਧ ਕਰਾਈਆਂ ਜਾ ਸਕਣ|
ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਮਿਠਾਈਆਂ ਬਣਾਉਣ ਲਈ ਉਚ ਮਿਆਰ ਵਾਲੀ ਸਮੱਗਰੀ ਵਰਤਣ ਅਤੇ ਜਿਥੇ ਮਿਠਾਈਆਂ ਬਣਾਈਆਂ ਜਾਂਦੀਆਂ ਹਨ, ਉਥੇ ਸਾਫ਼-ਸਫ਼ਾਈ ਦਾ ਵਿਸ਼ੇਸ ਧਿਆਨ ਰਖਿਆ ਜਾਵੇ| ਉਨ੍ਹਾਂ ਕਰਿਆਨਾ ਦੁਕਾਨਦਾਰਾਂ ਨੂੰ ਵੀ ਸਾਫ਼-ਸਫ਼ਾਈ ਰੱਖਣ ਅਤੇ ਵੇਚੀਆਂ ਜਾਣ ਵਾਲੀਆਂ ਚੀਜ਼ਾਂ ਦਾ ਮਿਆਰ ਯਕੀਨੀ ਬਣਾਉਣ ਲਈ ਆਖਿਆ|
ਡਾ. ਸੁਭਾਸ਼ ਨੇ ਕਿਹਾ ਕਿ ਜਿਹੜੇ ਦੁਕਾਨਦਾਰ ਮਿਆਰੀ ਅਤੇ ਮਿਲਾਵਟ-ਰਹਿਤ ਚੀਜ਼ਾਂ ਵੇਚਦੇ ਹਨ, ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ| ਉਹਨਾਂ ਨੇ ਉਨ੍ਹਾਂ ਦੁਕਾਨਦਾਰਾਂ ਨੂੰ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਵਿੰਗ ਕੋਲ              ਰਜਿਸਟਰੇਸ਼ਨ ਕਰਾਉਣ ਅਤੇ ਲਾਇਸੰਸ ਲੈਣ ਦੀ ਵੀ ਹਦਾਇਤ ਕੀਤੀ ਜਿਨ੍ਹਾਂ ਨੇ ਹਾਲੇ ਤਕ ਲਾਇਸੰਸ ਨਹੀਂ ਬਣਵਾਇਆ| ਉਹਨਾਂ ਨੇ ਦੁਕਾਨਦਾਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਆਖਿਆ| ਇਸ ਮੌਕੇ ਫ਼ੂਡ ਸੇਫ਼ਟੀ ਅਫ਼ਸਰ ਲਵਪ੍ਰੀਤ ਸਿੰਘ, ਰਵੀਨੰਦਨ ਸਿੰਘ, ਦਰਸ਼ਨ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *