ਜ਼ਿਲ੍ਹੇ ਵਿਚ 204 ਨਵੇਂ ਪਾਜਿਟਿਵ ਮਰੀਜ਼ ਆਏ ਸਾਹਮਣੇ

ਜ਼ਿਲ੍ਹੇ ਵਿਚ 204 ਨਵੇਂ ਪਾਜਿਟਿਵ ਮਰੀਜ਼ ਆਏ ਸਾਹਮਣੇ
271 ਮਰੀਜ਼ਾਂ ਨੇ ਕੋਵਿਡ ਨੂੰ ਦਿੱਤੀ ਮਾਤ, ਇਕ ਮਰੀਜ਼ ਦੀ ਮੌਤ
ਐਸ. ਏ. ਐਸ. ਨਗਰ, 11 ਸਤੰਬਰ (ਸ.ਬ.) ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 204 ਪਾਜਿਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 271 ਮਰੀਜ਼ ਠੀਕ ਹੋਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋ ਗਈ ਹੈ| 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜਿਟਿਵ ਕੇਸਾਂ ਵਿਚ ਮੁਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 79 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 27, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 35 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 36 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ,  ਬੂਥਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ਸ਼ਾਮਲ ਹਨ |
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਇਕ ਮਰੀਜ਼ ਨਯਾ ਗਾਉਂ ਤੋਂ 66 ਸਾਲਾ ਮਹਿਲਾ  ਦੀ ਹਸਪਤਾਲ ਸੈਕਟਰ 16 ਚੰਡੀਗੜ੍ਹ ਵਿਖੇ ਮੌਤ ਹੋ ਗਈ |
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਦਰਜ਼ ਕੀਤੇ ਗਏ ਕੁੱਲ ਪਾਜ਼ਿਟਿਵ ਕੇਸਾਂ ਦੀ ਗਿਣਤੀ 6060 ਹੋ ਗਈ ਹੈ 9 ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2067 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 3867 ਹੈ 9 ਜਦ ਕਿ ਹੁਣ ਤੱਕ ਕੁਲ 126 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ|

Leave a Reply

Your email address will not be published. Required fields are marked *