ਜ਼ਿਲ੍ਹੇ ਵਿੱਚ ਹੁਣ ਤੱਕ 134 ਫੀਸਦੀ ਝੋਨੇ ਦੀ ਖਰੀਦ ਕੀਤੀ : ਡਿਪਟੀ ਕਮਿਸ਼ਨਰ


ਐਸ.ਏ.ਐਸ ਨਗਰ, 3 ਨਵੰਬਰ (ਸ.ਬ.) ਕੋਰੋਨਾ ਦੀਆਂ ਪਾਬੰਦੀਆਂ ਦੇ ਬਾਵਜੂਦ ਇਸ ਵਾਰ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਸਰਕਾਰੀ ਟੀਚੇ ਤੋਂ ਕਿਤੇ ਵੱਧ ਹੋਈ ਹੈ ਅਤੇ  ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਪਿਤ  ਕੀਤੇ ਖਰੀਦ ਕੇਂਦਰਾਂ ਵਿੱਚ ਹੁਣ ਤੱਕ 134 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਹੁਣ ਤੱਕ 2 ਲੱਖ 11 ਹਜ਼ਾਰ 239 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਖਰੀਦ ਏਜੰਸੀਆਂ ਵੱਲੋਂ 2 ਲੱਖ 11 ਹਜ਼ਾਰ 199 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ | ਹੁਣ ਤੱਕ ਖਰੀਦ ਕੀਤੇ ਝੋਨੇ ਦੀ ਅਦਾਇਗੀ ਯੋਗ ਰਕਮ 397 ਕਰੋੜ 90 ਲੱਖ ਰੁਪਏ ਬਣਦੀ ਹੈ ਜਿਸ ਵਿੱਚੋਂ  ਕਿਸਾਨਾਂ ਨੂੰ 362 ਕਰੋੜ 37 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਓ ਲਈ ਲਗਾਈਆਂ ਪਾਬੰਦੀਆਂ ਦੀ ਪਾਲਣਾ ਕਰਨ ਤੋਂ ਬਾਅਦ ਵੀ ਕਿਸਾਨਾਂ ਵੱਲੋਂ ਆਪਣੀ ਮਿਹਨਤ ਨਾਲ ਝੋਨੇ ਦੀ ਫਸਲ ਸਰਕਾਰੀ ਟੀਚੇ ਨਾਲਂੋ ਵੱਧ ਪੈਦਾ ਕੀਤੀ ਗਈ ਹੈ|  ਉਨ੍ਹਾਂ ਦੱਸਿਆ ਕਿ  ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਦੀ ਖਰੀਦ ਕੀਤੇ ਪ੍ਰਬੰਧ ਵੀ ਤਸੱਲੀ ਬਖਸ਼ ਰਹੇ ਹਨ ਅਤੇ ਹੁਣ ਤੱਕ ਖਰੀਦ ਕੀਤੇ ਝੋਨੇ ਵਿੱਚੋਂ 96 ਫੀਸਦੀ ਝੋਨੇ ਦੀ ਚੁਕਵਾਈ ਕਰਵਾ ਦਿੱਤੀ ਗਈ ਹੈ| ਨਾਲ ਹੀ ਕਿਸਾਨਾਂ ਦੀ ਕੁਲ ਬਣਦੀ ਅਦਾਇਗੀ ਵਿੱਚੋਂ 91 ਫੀਸਦੀ ਰਕਮ ਵੀ ਜਾਰੀ ਕੀਤੀ ਜਾ ਚੁੱਕੀ ਹੈ|
ਝੋਨੇ ਦੀ ਖਰੀਦ ਸਬੰਧੀ ਏਜੰਸੀ ਵਾਰ ਜਾਣਕਾਰੀ ਦਿੰਦਿਆਂ ਸ੍ਰੀ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ  54 ਹਜ਼ਾਰ 816 ਮੀਟਰਕ ਟਨ, ਮਾਰਕਫੱਡ ਵੱਲੋਂ 74 ਹਜ਼ਾਰ 296 ਮੀਟਰਕ ਟਨ, ਪਨਸਪ ਵੱਲੋਂ 38 ਹਜ਼ਾਰ 348 ਮੀਟਰਕ ਟਨ ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 26 ਹਜ਼ਾਰ 068 ਮੀਟਰਕ ਟਨ, ਐਫ.ਸੀ.ਆਈ ਵੱਲੋਂ 17 ਹਜ਼ਾਰ 226 ਮੀਟਰਕ ਟਨ ਅਤੇ ਵਾਪਰੀਆਂ ਵੱਲੋਂ 445 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ|

Leave a Reply

Your email address will not be published. Required fields are marked *