ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਮਾਰਕਫੈਡ ਦਾ ਜਿਲ੍ਹਾ ਮੈਨੇਜਰ ਮੁਅੱਤਲ

ਚੰਡੀਗੜ੍ਹ, 3 ਨਵੰਬਰ (ਸ.ਬ.) ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਮਾਰਕਫੈਡ ਦੇ ਜਿਲ੍ਹਾ ਮੈਨੇਜਰ ਅੰਮ੍ਰਿਤਸਰ ਕੁਲਵਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ| ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਲਈ ਮਾਰਕਫੈਡ ਵੱਲੋਂ ਗਠਿਤ ਕਮੇਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ|
ਮਾਰਕਫੈਡ ਦੇ ਜਿਲ੍ਹਾ ਮੈਨੇਜਰ ਕੁਲਵਿੰਦਰ ਸਿੰਘ ਉਪਰ ਵਿਭਾਗ ਦੀ ਹੀ ਮਹਿਲਾ ਕਰਮਚਾਰਨ ਵੱਲੋਂ ਹੀ ਜਿਣਸੀ ਸ਼ੋਸ਼ਣ ਦੇ ਲਾਏ ਦੋਸ਼ਾਂ ਉਪਰੰਤ ਸਹਿਕਾਰਤਾ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਦੇ ਆਦੇਸ਼ਾਂ ਤਹਿਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਥਿਤ ਦੋਸ਼ੀ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਦੌਰਾਨ ਉਸ ਦਾ ਹੈਡ ਕੁਆਟਰ ਮਾਰਕਫੈਡ ਦਾ ਚੰਡੀਗੜ੍ਹ ਸਥਿਤ ਮੁੱਖ ਦਫਤਰ ਹੋਵੇਗਾ|
ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਮੈਨੇਜਰ ਕੁਲਵਿੰਦਰ ਸਿੰਘ ਨੂੰ ਬੀਤੀ ਦੇਰ ਸ਼ਾਮ ਤੁਰੰਤ ਪ੍ਰਭਾਵ ਨਾਲ ਮੁਅੱਤਲ ਦੇ ਆਦੇਸ਼ ਕਰ ਦਿੱਤੇ ਗਏ| ਉਨ੍ਹਾਂ ਦੱਸਿਆ ਕਿ ਜਿਣਸੀ ਸ਼ੋਸ਼ਣ ਦੇ ਮਾਮਲਿਆਂ ਲਈ ਪਹਿਲਾ ਹੀ ਬਣੀ ਹੋਈ ਕਮੇਟੀ ਨੇ ਪੜਤਾਲ ਦਾ ਕੰਮ ਸ਼ੁਰੂ ਕਰ ਦਿੱਤਾ ਹੈ| ਉਨ੍ਹਾਂ ਕਿਹਾ ਕਿ ਕਮੇਟੀ ਜਲਦੀ ਰਿਪੋਰਟ ਪੇਸ਼ ਕਰੇਗੀ ਜਿਸ ਤੋਂ ਬਾਅਦ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਹੋਵੇਗੀ| ਉਨ੍ਹਾਂ ਕਿਹਾ ਦੋਸ਼ੀ ਪਾਏ ਜਾਣ ਵਾਲਿਆਂ ਖਿਲ਼ਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ|

Leave a Reply

Your email address will not be published. Required fields are marked *