ਜਿਲੇ ਦੀ ਅਕਾਲੀ ਲੀਡਰਸ਼ਿਪ ਗੁਰਦਾਸਪੁਰ ਹਲਕੇ ਵਿਚ ਸਰਗਰਮ ਹੋਈ

ਐਸ ਏ ਐਸ ਨਗਰ, 2 ਅਕਤੂਬਰ (ਸ.ਬ.) ਸ੍ਰੋਮਣੀ ਅਕਾਲੀ ਦਲ ਜਿਲਾ ਮੁਹਾਲੀ ਦੀ ਟੀਮ ਜਿਲਾ ਪ੍ਰਧਾਨ ਸ਼ਹਿਰੀ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਵਿਚ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਪਹੁੰਚ ਗਈ ਹੈ ਅਤੇ ਉਥੇ ਅਕਾਲੀ ਭਾਜਪਾ ਉਮੀਦਵਾਰ ਸਵਰਣ ਸਲਾਰੀਆ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿਤਾ ਹੈ|
ਇਸ ਪੱਤਰਕਾਰ ਨਾਲ ਗਲਬਾਤ ਕਰਦਿਆਂ ਅਕਾਲੀ ਦਲ ਦੇ ਜਿਲਾ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਹਨਾਂ ਦੀ ਟੀਮ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਅਧੀਨ ਆਉਂਦੇ ਪਠਾਨਕੋਟ ਏਰੀਏ ਵਿਚ ਚੋਣ ਪ੍ਰਚਾਰ ਕਰ ਰਹੀ ਹੈ| ਇਹ ਚੋਣ ਪ੍ਰਚਾਰ ਪਠਾਨਕੋਟ ਦੇ ਇੰਚਾਰਜ ਸਾਬਕਾ ਮੰਤਰੀ ਸ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਵਿਚ ਕਾਂਗਰਸ ਸਰਕਾਰ ਸਬੰਧੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ| ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ| ਇਸ ਤੋਂ ਇਲਾਵਾ ਕਾਂਗਰਸ ਵਲੋਂ ਹਲਕੇ ਤੋਂ ਬਾਹਰਲੇ ਉਮੀਦਵਾਰ ਨੁੰ ਖੜਾ ਕਰਨ ਪ੍ਰਤੀ ਵੀ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਸਲਾਰੀਆਂ ਸਥਾਨਕ ਆਗੂ ਹਨ, ਜਿਸਦਾ ਲਾਭ ਉਹਨਾਂ ਨੂੰ ਮਿਲ ਰਿਹਾ ਹੈ| ਉਹਨਾਂ ਕਿਹਾ ਕਿ ਬੀਤੇ ਦਿਨ ਅਕਾਲੀ ਦਲ ਦੀ ਪਠਾਨਕੋਟ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਸਾਬਕਾ ਪੰਜਾਬ ਭਾਜਪਾ ਪ੍ਰਧਾਨ ਅਸਵਨੀ ਸਰਮਾ,ਵਿਧਾਇਕ ਐਨ ਕੇ ਸ਼ਰਮਾ ਅਤੇ ਮੁਹਾਲੀ ਤੋਂ ਗਈ ਅਕਾਲੀ ਦਲ ਦੀ ਟੀਮ ਦੇ ਮੈਂਬਰ ਸਾਮਲ ਹੋਏ| ਇਸ ਮੀਟਿੰਗ ਵਿਚ ਪਠਾਨਕੋਟ ਹਲਕੇ ਵਿਚ ਚੋਣ ਪ੍ਰਚਾਰ ਹੋਰ ਤੇਜ ਕਰਨ ਲਈ ਅਤੇ ਸਲਾਰੀਆਂ ਦੀ ਜਿੱਤ ਯਕੀਨੀ ਬਣਾਉਣ ਲਈ ਵਿਸੇਸ ਵਿਚਾਰ ਵਟਾਂਦਰਾ ਕੀਤਾ ਗਿਆ|
ਇਸ ਮੀਟਿੰਗ ਵਿਚ ਸ੍ਰੋਮਣੀਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ,ਅਜਮੇਰ ਸਿੰਘ ਖੇੜਾ, ਸਾਬਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੇਨ ਬਲਜੀਤ ਸਿੰਘ ਕੁੰਭੜਾ, ਇਸਤਰੀ ਅਕਾਲੀ ਦਲ ਮੁਹਾਲੀ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਆਈ ਟੀ ਵਿੰਗ ਦੇ ਪ੍ਰਧਾਨਅਰਵਿੰਦਰ ਸਿੰਘ ਬਿੰਨੀ, ਅਸਵਨੀ ਸੰਭਾਲਕੀ, ਯੂਥ ਜਨਰਲ ਸਕੱਤਰ ਸੁਰਮੁੱਖ ਸਿੰਘ ਨੰਬਰਦਾਰ , ਅਸਵਨੀ ਕੁਮਾਰ ਸਰਮਾ, ਨਾਜਰ ਸਿੰਘ ਟੀਵਾਣਾ ਅਤੇ ਹੋਰ ਆਗੂ ਮੌਜੂਦ ਸਨ|

Leave a Reply

Your email address will not be published. Required fields are marked *