ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਪੈਰਾ ਲੀਗਲ ਵਲੰਟੀਅਰਾਂ ਦਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਪਟਿਆਲਾ, 22 ਜਨਵਰੀ (ਬਿੰਦੂ ਸ਼ਰਮਾ) ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਜਿਲ੍ਹਾ ਅਤੇ ਸੈਸ਼ਨਜ ਜੱਜ਼ ਕਮ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਿਸ ਪਰਮਿੰਦਰ ਕੌਰ, ਸਕੱਤਰ, ਦੀ ਅਗਵਾਈ ਹੇਠ ਸ੍ਰੀ ਬਿਮਲ ਕੁਮਾਰ ਰਾਏ, ਪੈਨਲ ਐਡਵੋਕੇਟ ਵਲੋਂ ਪੈਰਾ ਲੀਗਲ ਵਲੰਟੀਅਰਜ ਨਾਲ ਇੱਕ ਟਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਦੌਰਾਨ ਉਨਾਂ ਨੂੰ ਨਾਂਲਸਾ (ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਂਹੀ ਆਪਦਾ ਪੀੜ੍ਹਤਾ ਲਈ ਕਾਨੂੰਨੀ ਸੇਵਾਵਾਂ) ਸਕੀਮ 2010 ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਨੂੰ ਇਸ ਸਕੀਮ ਬਾਰੇ ਜਾਣੂ ਕਰਵਾਉਣ ਤਾਂ ਜੋ ਲੋੜਵੰਦ ਇਸ ਸਕੀਮ ਦਾ ਫਾਇਦਾ ਲੈ ਸਕਣ।
ਇਸ ਪ੍ਰੋਗਰਾਮ ਵਿੱਚ ਕੁੱਲ 8 ਪੈਰਾ ਲੀਗਲ ਵਲੰਟੀਅਰਜ ਵਲੋਂ ਭਾਗ ਲਿਆ ਗਿਆ। ਇਸ ਸੈਸ਼ਨ ਦੌਰਾਨ ਸ੍ਰੀ ਇੰਦਰਪ੍ਰੀਤ ਸਿੰਘ ਅਤੇ ਪੀ.ਐਲ.ਵੀ. ਵੀ ਖਾਸ ਤੌਰ ਤੇ ਮੌਜੂਦ ਸਨ।