ਜਿਲ੍ਹਾ ਰੈਡ ਕਰਾਸ ਸ਼ਾਖਾ ਨੇ ਮਾਸਕ, ਸੈਨੀਟਾਈਜ਼ਰ ਅਤੇ ਸਾਬਣ ਵੰਡੇ

ਐਸ.ਏ.ਐਸ ਨਗਰ, 23 ਸਤੰਬਰ (ਸ.ਬ.) ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਕੋਵਿਡ19 ਮਹਾਂਮਾਰੀ ਦੌਰਾਨ ਮਿਸ਼ਨ ਫਤਿਹ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਕੀਤੇ ਜਾ  ਰਹੇ ਲੋਕ ਭਲਾਈ ਦੇ ਕੰਮਾਂ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਕਰਨ ਦੀ ਕਾਰਵਾਈ ਤਹਿਤ ਮਾਸਕ, ਸੈਨੀਟਾਈਜ਼ਰ ਅਤੇ ਸਾਬਣ ਵੰਡੇ ਗਏ| 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਐਸ.ਏ.ਐਸ.ਨਗਰ ਕਮਲੇਸ਼ ਕੌਸ਼ਲ ਨੇ ਦੱਸਿਆ ਕਿ  ਰੈਡ ਕਰਾਸ ਵਲੋਂ ਐਸ.ਏ.ਐਸ.ਨਗਰ ਵਿੱਚ ਵੱਖ-ਵੱਖ ਥਾਵਾਂ ਤੇ ਮਾਰਕਿਟਾਂ ਵਿੱਚ ਘੁੰਮ ਰਹੇ ਲੋਕਾਂ, ਦੁਕਾਨਦਾਰਾਂ ਅਤੇ ਬੱਚਿਆਂ ਨੂੰ ਲਗਭਗ 800 ਮਾਸਕ, 140  ਸੈਨੀਟਾਈਜ਼ਰ ਅਤੇ 150 ਸਾਬਣ ਵੰਡੇ ਗਏ ਹਨ| ਇਸ ਦੇ ਨਾਲ ਹੀ ਉਨ੍ਹਾਂ ਨੂੰ ਕੋਰੋਨਾ ਬਿਮਾਰੀ ਦੀ ਮਹਾਂਮਾਰੀ ਤੋਂ ਬਚਣ ਲਈ ਉਨ੍ਹਾਂ ਨੂੰ ਮਾਸਕ ਲਗਾਉਣ, ਸਮੇਂ ਸਮੇਂ ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ, ਸਮਾਜਿਕ ਦੂਰੀ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ| 
ਸ੍ਰੀ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਦਾਨੀ ਸੱਜਣਾ ਦੀ ਸਹਾਇਤਾ ਨਾਲ ਗਰੀਬ ਅਤੇ ਲੋੜਵੰਦਾਂ ਨੂੰ ਸਮੇਂ ਸਮੇਂ ਤੇ ਕੋਵਿਡ-19 ਦੌਰਾਨ ਰਾਸ਼ਨ, ਦਵਾਈਆਂ, ਮਾਸਕ, ਸੈਨੀਟਾਇਜਰ ਅਤੇ ਹੋਰ ਲੋੜੀਂਦਾ ਸਮਾਨ ਲਗਾਤਾਰ ਮਹੁੱਈਆਂ ਕਰਵਾਇਆ ਜਾ ਰਿਹਾ ਹੈ|

Leave a Reply

Your email address will not be published. Required fields are marked *