ਜਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੇ ਝੋਨੇ ਦੀ 96.54 ਫੀਸਦੀ ਹੋਈ ਖਰੀਦ : ਡਿਪਟੀ ਕਮਿਸ਼ਨਰ

ਜਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੇ ਝੋਨੇ ਦੀ 96.54 ਫੀਸਦੀ ਹੋਈ ਖਰੀਦ : ਡਿਪਟੀ ਕਮਿਸ਼ਨਰ
ਮੰਡੀਆਂ ਵਿੱਚ ਹੁਣ ਤੱਕ 17951 ਮੀਟਰਿਕ ਟਨ ਝੋਨਾ ਪੁੱਜਿਆ
ਐਸ.ਏ.ਐਸ. ਨਗਰ, 3 ਅਕਤੂਬਰ  (ਸ.ਬ.) ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੰਡੀਆਂ ਵਿੱਚ ਹੁਣ ਤੱਕ 17951 ਮੀਟਰਿਕ ਟਨ ਝੋਨਾ ਪੁੱਜਿਆ ਹੈ| ਜਿਸ ਵਿੱਚੋਂ ਖਰੀਦ ਏਜੰਸੀਆਂ ਵੱਲੋਂ 17331 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਨਗ੍ਰੇਨ ਨੇ 4218 ਮੀਟ੍ਰਿਕ ਟਨ, ਮਾਰਕਫੈਡ ਨੇ 7601 ਮੀਟ੍ਰਿਕ ਟਨ, ਪਨਸਪ ਨੇ 1675 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਨੇ 3749 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 88 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ| 
ਉਹਨਾਂ ਦੱਸਿਆ ਕਿ ਜਿਲ੍ਹੇ ਦੇ ਵੱਖ ਵੱਖ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਵਿੱਚੋਂ ਹੁਣ ਤੱਕ 96.54 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ| ਉਨ੍ਹਾਂ ਦੱਸਿਆ ਕਿ ਅੱਜ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਵੱਲੋਂ 5144 ਮੀਟਰ ਝੋਨਾ ਵੇਚਣ ਲਈ ਆਇਆ ਜਿਸ ਵਿੱਚੋਂ ਖਰੀਦ                      ਏਜੰਸੀਆਂ ਨੇ 5139 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ| ਅੱਜ ਦੀ ਖਰੀਦ 99.90 ਫੀਸਦੀ ਬਣਦੀ ਹੈ|
ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋ ਖਰੀਦ ਕੀਤੇ ਜਾ ਰਹੇ ਝੋਨੇ ਦੀ ਲਿਫਟਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਕਿਸਾਨਾਂ ਵੱਲੋਂ ਲਿਆਂਦੇ ਜਾ ਰਹੇ ਝੋਨੇ ਲਈ ਥਾਂ ਦੀ ਘਾਟ ਮਹਿਸੂਸ ਨਾ ਹੇਵੇ| ਉਨ੍ਹਾਂ ਦੱਸਿਆਂ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਸਟਾਫ ਲਈ ਲੋੜੀਂਦੇ ਸਾਬਣ, ਸੈਨੇਟਾਈਜ਼ਰ ਅਤੇ ਮਾਸਕਾਂ ਦੀ ਵਿਵਸਥਾ ਅਤੇ ਮੰਡੀਆਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦਾ ਸਪ੍ਰੇ ਯਕੀਨੀ ਬਣਾਇਆ ਗਿਆ ਹੈ| ਮੰਡੀਆਂ ਵਿੱਚ ਕੋਵਿਡ-19 ਦੇ ਸੁਰੱਖਿਆ ਪ੍ਰੋਟੋਕੋਲ ਨੂੰ ਲਾਗੂ ਕਰਵਾਉਣ ਵਿੱਚ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀਜ਼) ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ|

Leave a Reply

Your email address will not be published. Required fields are marked *