ਜਿਲ੍ਹੇ  ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ  91 ਕਰੋੜ 97 ਲੱਖ ਰੁਪਏ ਦੀ ਅਦਾਇਗੀ ਕੀਤੀ :  ਸਪਰਾ

ਐਸ.ਏ.ਐਸ ਨਗਰ, 21 ਅਪ੍ਰੈਲ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜਿਲ੍ਹੇ  ਦੇ  ਕਿਸਾਨਾਂ ਨੂੰ  ਹੁਣ ਤੱਕ ਕਣਕ ਦੀ 91 ਕਰੋੜ 97 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਜਿਲ੍ਹੇ ਦੀਆਂ ਮੰਡੀਆਂ ਖਰੜ, ਦਾਊਮਾਜਰਾ, ਭਾਗੋਮਾਜਰਾ, ਕੁਰਾਲੀ, ਖਿਜਰਾਬਾਦ, ਡੇਰਾਬਸੀ, ਲਾਲੜੂ, ਤਸਿੰਬਲੀ, ਸਮਗੌਲੀ, ਜੜੌਤ ਅਤੇ ਬਨੂੜ ਮੰਡੀ ਵਿੱਚ ਪੁੱਜੀ  ਕਿਸ਼ਾਨਾਂ ਦੀ 87241  ਮੀਟਰਿਕ ਟਨ ਕਣਕ  ਵਿਚੋ 87086 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ| ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦਿੰਦਿਆਂ ਦੱਸਿਆ ਕਿ ਖਰੀਦ  ਏਜੰਸੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਕਣਕ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਦਿਖਾਉਣ ਅਤੇ ਮੰਡੀਆਂ ਵਿੱਚ ਪੁੱਜੀ ਕਿਸਾਨਾਂ ਦੀ ਸੁੱਕੀ ਕਣਕ ਦਾ ਦਾਣਾ ਦਾਣਾ ਖਰੀਦਣ ਨੂੰ ਯਕੀਨੀ ਬਣਾਇਆ ਜਾਵੇ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ|
ਸ੍ਰੀਮਤੀ ਸਪਰਾ ਨੇ ਇਸ ਮੌਕੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਲੈ ਕੇ ਆਉਣ ਅਤੇ ਕੰਬਾਇਨਾਂ ਰਾਂਹੀ ਰਾਤ 07-00 ਵਜੇ ਤੋਂ ਸਵੇਰੇ 08-00 ਵਜੇ ਤੱਕ ਕਣਕ ਦੀ ਕਟਾਈ ਨਾ ਕਰਾਉਣ ਕਿਉÎਕਿ ਇਸ ਸਮੇਂ ਦੌਰਾਨ ਕਣਕ ਕਟਾਉਣ ਨਾਲ ਕਣਕ ਵਿੱਚ ਨਮੀ ਵੱਧ ਹੁੰਦੀ ਹੈ|  ਸ੍ਰੀਮਤੀ ਸਪਰਾ ਨੇ ਇਸ ਮੌਕੇ ਕਿਸ਼ਾਨਾਂ ਨੂੰ ਕਣਕ ਦੀ ਕਟਾਈ ਤੋਂ ਬਾਅਦ ਕਣਕ ਦੀ ਨਾੜ ਅਤੇ ਹੋਰ ਫਸ਼ਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਨਾੜ ਨੂੰ ਅੱਗ ਲਗਾ ਕੇ ਜਮੀਨ ਦੀ ਊਪਜਾਉ ਸਕਤੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਨਾ ਕਰਨ ਜਿਸ ਨਾਲ ਮਨੁੱਖੀ ਸਿਹਤ ਤੇ ਵੀ ਮਾੜਾ ਅਸਰ ਪੈਂਦਾ ਹੈ|  ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਵੱਲੋਂ ਹੁਣ ਤੱਕ 17 ਹਜਾਰ 970 ਮੀਟਰਿਕ ਟਨ ਕਣਕ, ਮਾਰਕਫੈਡ ਵੱਲੋ 12 ਹਜਾਰ 436 ਮੀਟਰਿਕ ਟਨ, ਪਨਸ਼ਪ ਵੱਲੋਂ 10316 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸਨ ਵੱਲੋ 12338 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 10286 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 14832 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 8908 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ| ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਕਿਸਾਨਾਂ ਨੂੰ 22 ਕਰੋੜ 14 ਲੱਖ ਰੁਪਏ, ਦੀ ਅਦਾਇਗੀ ਅਤੇ ਮਾਰਕਫੈਡ ਵੱਲੋਂ 17 ਕਰੋੜ 19 ਲੱਖ, ਪਨਸਪ ਵੱਲੋਂ 13 ਕਰੋੜ 70 ਲੱਖ, ਪੰਜਾਬ ਸਟੇਟ ਵੇਆਰ ਕਾਰਪੋਰੇਸ਼ਨ ਵੱਲੋਂ 17 ਕਰੋੜ 40 ਲੱਖ,  ਪੰਜਾਬ ਐਗਰੋ ਵੱਲੋ 15 ਕਰੋੜ 34 ਲੱਖ ਅਤੇ ਐਫ.ਸੀ.ਆਈ. ਵੱਲੋ 6 ਕਰੋੜ 20 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ|  ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 48 ਹਜਾਰ 959 ਮੀਟਰਿਕ ਟਨ ਕਣਕ ਦੀ ਲੀਫਟਿੰਗ ਕੀਤੀ ਜਾ ਚੁੱਕੀ ਹੈ|

Leave a Reply

Your email address will not be published. Required fields are marked *