ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ 1 ਲੱਖ 61 ਹਜ਼ਾਰ 991 ਮੀਟਰਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ


ਐਸ.ਏ.ਐਸ ਨਗਰ, 23 ਅਕਤੂਬਰ (ਸ.ਬ.) ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਖਰੀਦ ਕੀਤੇ ਝੋਨੇ ਦੇ ਇਵਜ਼ ਵਿੱਚ ਕਿਸਾਨਾਂ ਦੀ 305 ਕਰੋੜ 20 ਲੱਖ ਰੁਪਏ ਦੀ ਅਦਾਇਗੀ ਬਣਦੀ ਹੈ ਜਿਸ ਵਿੱਚੋਂ  274 ਕਰੋੜ 45 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ| ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਯਾਲਨ ਨੇ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਆਮਦ ਵਿੱਚ ਤੇਜ਼ੀ ਆਈ ਹੈ| ਮੰਡੀਆਂ ਵਿੱਚ 1 ਲੱਖ 61 ਹਜ਼ਾਰ 991 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 1 ਲੱਖ 61 ਹਜ਼ਾਰ 871 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦ ਕੀਤੇ ਝੋਨੇ ਵਿੱਚੋਂ 1 ਲੱਖ 37 ਹਜ਼ਾਰ 209 ਮੀਟਰਕ ਟਨ ਝੋਨੇ ਦੀ ਚੁਕਵਾਈ ਕਰਵਾਈ ਗਈ ਹੈ |
ਸ੍ਰੀ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 40 ਹਜ਼ਾਰ 839 ਮੀਟਰਕ ਟਨ, ਮਾਰਕਫੈਡ ਵੱਲੋਂ 59 ਹਜ਼ਾਰ 858 ਮੀਟਰਕ ਟਨ, ਪਨਸਪ ਵੱਲੋਂ 28 ਹਜ਼ਾਰ 647 ਮੀਟਰਕ ਟਨ,ਪੰਜਾਬ ਸਟੇਟ ਵੇਅਰ ਹਾਊਸ           ਕਾਰਪੋਰੇਸ਼ਨ ਵੱਲੋਂ  20 ਹਜ਼ਾਰ 070 ਮੀਟਰਕ ਟਨ, ਐਫ.ਸੀ.ਆਈ ਵੱਲੋਂ 12 ਹਜ਼ਾਰ 273 ਮੀਟਰਕ ਟਨ ਅਤੇ ਵਾਪਰੀਆਂ ਵੱਲੋਂ 184 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ|  ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਝੋਨੇ ਦੀ ਖਰੀਦ ਸਬੰਧੀ ਹਰ ਤਰ੍ਹਾਂ ਦੇ ਕੰਮ ਨੂੰ ਸਮੇਂ ਸਿਰ ਮੁਕਮੰਲ ਰੱਖਿਆ ਜਾਵੇ ਇਸ ਵਿੱਚ ਕੋਈ ਢਿੱਲ ਬ੍ਰਦਾਸ਼ਤ ਨਹੀਂ ਹੋਵੇਗੀ| 

Leave a Reply

Your email address will not be published. Required fields are marked *