ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਲੋੜਾਂ ਦੀ ਪੂਰਤੀ  ਹੁਣ ਕਾਰਪੋਰੇਟ ਸੋਸ਼ਲ ਰਿਸਪੋਂਸੀਬਿਲਟੀ ਰਾਂਹੀ ਹੋਵੇਗੀ: ਡਿਪਟੀ ਕਮਿਸ਼ਨਰ

ਐਸ.ਏ.ਐਸ ਨਗਰ, 19 ਅਪ੍ਰੈਲ (ਸ.ਬ.) ਭਾਵੇਂ ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸੁਖਾਵਾਂ ਮਾਹੌਲ ਅਤੇ ਸਕੂਲਾਂ ਦੀਆਂ ਲੋੜਾਂ ਦੀ ਪੂਰਤੀ ਲਈ ਅਹਿਮ ਕਦਮ ਚੁੱਕੇ ਹਨ ਪ੍ਰੰਤੂ ਇਨ੍ਹਾਂ ਲੋੜਾਂ ਦੀ ਪੂਰਤੀ ਸਮਾਜ ਦੇ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਪੂਰੀ ਨਹੀਂ ਕੀਤੀ ਜਾ ਸਕਦੀ| ਜਿਲ੍ਹਾ ਪ੍ਰਸਾਸ਼ਨ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਪਹਿਲ ਕਦਮੀ ਕਰਦਿਆਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਲੋੜਾਂ ਦੀ ਪੂਰਤੀ  ਕਾਰਪੋਰੇਟ ਸੋਸ਼ਲ ਰਿਸਪੌਸੀਬਿਲਟੀ ਰਾਂਹੀ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਸਕੂਲਾਂ ਵਿੱਚ ਵਧੀਆ ਅਤੇ ਖੁਸ਼ਗਵਾਰ ਮਾਹੌਲ ਮਿਲ ਸਕੇ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਵਪਾਰਕ ਅਦਾਰਿਆਂ ਦੇ ਨਾਲ-ਨਾਲ ਦਾਨੀ ਸੱਜਣਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਲੋੜਾਂ ਦੀ ਪੂਰਤੀ ਲਈ ਵੱਧ ਚੜ੍ਹ ਕਿ ਆਪਣਾ ਯੌਗਦਾਨ ਪਾਉਣ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਜਿਲ੍ਹੇ ਵਿੱਚ ਕੁੱਲ 654 ਸਰਕਾਰੀ ਸਕੂਲ ਹਨ ਅਤੇ ਜਿਨ੍ਹਾਂ ਵਿੱਚੋ 443 ਸਰਕਾਰੀ ਪ੍ਰਾਇਮਰੀ ਸ਼ਾਮਿਲ ਹਨ| ਇਸ ਤੋਂ ਇਲਾਵਾ 615 ਆਂਗਣਵਾੜੀ ਸੈਂਟਰ ਚਲਾਏ ਜਾ ਰਹੇ  ਹਨ| ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 25 ਹਜਾਰ ਬੈਂਚਾਂ ਦੀ ਲੋੜ ਦੇ ਨਾਲ-ਨਾਲ ਵਾਟਰ ਕੂਲਰਾਂ  ਅਤੇ ਬਲੈਕ ਬੋਰਡਾਂ ਦੀ ਵੀ ਜਰੂਰਤ ਹੈ| ਇਨ੍ਹਾਂ ਲੋੜਾਂ ਦੀ ਪੂਰਤੀ  ਕਾਰਪੋਰੇਟ ਸੋਸ਼ਲ ਰਿਸਪੋਸਿਬਿਲਟੀ ਰਾਂਹੀ ਪੂਰੀ ਕੀਤੀ ਜਾਵੇਗੀ| ਸ੍ਰੀਮਤੀ ਸਪਰਾ ਨੇ ਇਸ ਮੌਕੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਆਰਥਿਕ ਤੌਰ ਤੇ ਕਮਜੌਰ ਵਰਗ ਦੇ ਬੱਚਿਆਂ  ਦੀਆਂ ਲੋੜਾਂ ਨੂੰ ਵੀ  ਪੂਰਾ ਕੀਤਾ ਜਾਵੇਗਾ|

Leave a Reply

Your email address will not be published. Required fields are marked *