ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 65 ਨਵੇਂ ਮਰੀਜ ਆਏ ਸਾਹਮਣੇ, ਇਕ ਮਰੀਜ਼ ਦੀ ਮੌਤ
ਐਸ.ਏ.ਐਸ ਨਗਰ, 9 ਜਨਵਰੀ (ਸ.ਬ.) ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 65 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਜਦੋਂਕਿ 101 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ ਅੱਜ ਕੋਵਿਡ ਦੇ ਇਕ ਮਰੀਜ਼ ਦੀ ਮੌਤ ਹੋਈ ਹੈ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 18660 ਪਾਜੇਟਿਵ ਕੇਸ ਮਿਲ ਹਨ ਜ਼ਿਨ੍ਹਾ ਵਿੱਚੋਂ 17384 ਕੋਰੋਨਾ ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ 925 ਐਕਟਿਵ ਕੇਸ ਹਨ ਜਦਕਿ 351 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਮਰੀਜ ਮਿਪਿਲਆ ਹੈ ਜਦੋਂਕਿ ਮੁਹਾਲੀ ਸ਼ਹਿਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 47 ਨਵੇਂ ਮਾਮਲੇ ਸਾਮ੍ਹਣੇ ਆਏ ਹਨ।